ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਹੋਣ ਵਾਲੀ ਮਸ਼ਹੂਰ ਰਿਟ੍ਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅਟਾਰੀ-ਵਾਹਗਾ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੇ ਇਸ ਦੇਸ਼ ਭਗਤੀ ਸਮਾਰੋਹ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੁੰਦੇ ਹਨ।
ਅਟਾਰੀ-ਵਾਹਗਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸਮਾਰੋਹ ਸ਼ਾਮ 6:30 ਤੋਂ 7:00 ਵਜੇ ਤੱਕ ਹੁੰਦਾ ਸੀ, ਜਿਸ ਨੂੰ ਮੌਸਮ ਦੀ ਤਬਦੀਲੀ ਕਾਰਨ ਬਦਲਿਆ ਗਿਆ ਹੈ।

ਹੁਣ ਰਿਟ੍ਰੀਟ ਸੈਰੇਮਨੀ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਤੇ ਸਮਾਪਤੀ ਯਾਨੀ ਝੰਡੇ ਦੀ ਰਸਮ 6.30 ਵਜੇ ਹੋਵੇਗੀ। ਸੇਰਾਮਨੀ ਨੂੰ ਦੇਖਣ ਦੀ ਯੋਜਨਾ ਬਣਾ ਰਹੇ ਕਿਸੇ ਵੀ ਟੂਰਿਸਟ ਜਾਂ ਸਥਾਨਕ ਲੋਕਾਂ ਨੂੰ ਨਵੇਂ ਸਮੇਂ ਮੁਤਾਬਕ ਪਹੁੰਚਣਾ ਹੋਵੇਗਾ। ਬੀਟਿੰਗ ਰਿਟਰੀਟ ਸਮਾਰੋਹ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਵੱਲੋਂ ਕੀਤੀ ਜਾਣ ਵਾਲੀ ਇੱਕ ਵਿਸ਼ੇਸ਼ ਪਰੰਪਰਾ ਹੈ, ਜੋ ਉਤਸ਼ਾਹ, ਅਨੁਸ਼ਾਸਨ ਅਤੇ ਦੇਸ਼ ਭਗਤੀ ਦਾ ਪ੍ਰਦਰਸ਼ਨ ਕਰਦੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
ਹਰ ਰੋਜ਼ ਹਜ਼ਾਰਾਂ ਲੋਕ ਇਸ ਸਮਾਗਮ ਵਿੱਚ ਹਿੱਸਾ ਲੈਂਦੇ ਹਨ ਅਤੇ ਭਾਰਤ ਮਾਤਾ ਕੀ ਜੈ ਅਤੇ ਵੰਦੇ ਮਾਤਰਮ ਵਰਗੇ ਨਾਅਰੇ ਮਾਹੌਲ ਨੂੰ ਦੇਸ਼ ਭਗਤੀ ਨਾਲ ਭਰ ਦਿੰਦੇ ਹਨ। ਇਸ ਬਦਲਾਅ ਨਾਲ, ਉਮੀਦ ਹੈ ਕਿ ਲੋਕ ਸਮੇਂ ਸਿਰ ਪਹੁੰਚ ਸਕਣਗੇ ਅਤੇ ਇਸ ਸ਼ਾਨਦਾਰ ਨਜ਼ਾਰਾ ਦਾ ਆਨੰਦ ਮਾਣ ਸਕਣਗੇ। ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਦਾ ਖਾਸ ਧਿਆਨ ਰੱਖਣ ਅਤੇ ਤੈਅ ਸਮੇਂ ਤੋਂ ਪਹਿਲਾਂ ਹੀ ਪਹੁੰਚ ਕੇ ਆਪਣੀ ਸੀਟ ਯਕੀਨੀ ਬਣਾਉਣ, ਤਾਂਕਿ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








