ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ‘ਚ ਨੈਸ਼ਨਲ ਹਾਈਵੇ ਤੇ ਖੰਨਾ ਸਾਈਡ ਤੋਂ ਬੇਕਾਬੂ ਹੋ ਕੇ ਆ ਰਹੇ ਇੱਕ ਟਿੱਪਰ 2 ਮੋਟਰਸਾਈਕਲ ਸਵਾਰਾਂ ਨੂੰ ਕੁਚਲ ਕੇ ਇੱਕ ਦੁਕਾਨ ਵਿੱਚ ਜਾ ਵੜਿਆ। ਇਸ ਦਰਦਨਾਕ ਹਾਦਸੇ ਵਿੱਚ ਜਿੱਥੇ ਟਿੱਪਰ ਵਿੱਚੋਂ ਛਾਲ ਮਾਰ ਕੇ ਬਚਣ ਦੀ ਕੋਸ਼ਿਸ਼ ਕਰ ਰਹੇ ਟਿੱਪਰ ਚਾਲਕ ਕਿਸੇ ਅਣਪਛਾਤੇ ਵਾਹਣ ਦੀ ਲਪੇਟ ਵਿੱਚ ਆਉਣ ਤੇ ਇਕ ਮੋਟਰ ਸਾਈਕਲ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ, ਉੱਥੇ ਹੀ ਦੂਸਰੇ ਮੋਟਰਸਾਈਕਲ ਸਵਾਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਡਾਕਟਰਾਂ ਵੱਲੋਂ ਚੰਡੀਗੜ੍ਹ ਦੇ ਸਰਕਾਰੀ 32 ਸੈਕਟਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਪ੍ਰਤੱਖ ਦਰਸ਼ੀਆਂ ਅਨੁਸਾਰ ਜਦੋਂ ਟਿੱਪਰ ਖਾਲਸਾ ਸਕੂਲ ਸਾਹਮਣੇ ਸ਼ਰਾਬ ਦੇ ਠੇਕੇ ਨੇੜੇ ਪਹੁੰਚਿਆ ਤਾਂ ਉਹ ਬੇਕਾਬੂ ਹੋ ਗਿਆ। ਹਾਲਾਤ ਨੂੰ ਦੇਖਦਿਆਂ ਡਰਾਈਵਰ ਨੇ ਆਪਣੀ ਜਾਨ ਬਚਾਉਣ ਲਈ ਚੱਲਦੇ ਟਿੱਪਰ ਵਿੱਚੋਂ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਉਹ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦਾ ਸਿਰ ਡਿਵਾਈਡਰ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬੇਕਾਬੂ ਟਿੱਪਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈਣ ਤੋਂ ਇਲਾਵਾ ਸ਼ਰਾਬ ਦੇ ਠੇਕੇ ਕੋਲ ਖੜ੍ਹੇ ਕਈ ਹੋਰ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਈ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਦੇ ਨਾਲ ਹੀ ਟਰੱਕ ਸੜਕ ਕਿਨਾਰੇ ਸਥਿਤ ਇੱਕ ਇਮਾਰਤ ਵਿੱਚ ਜਾ ਵੜਿਆ, ਜਿਸ ਕਾਰਨ ਇਮਾਰਤ ਨੂੰ ਵੀ ਕਾਫ਼ੀ ਨੁਕਸਾਨ ਪੁੱਜਿਆ ਉਧਰ ਮੰਡੀ ਗੋਬਿੰਦਗੜ੍ਹ ਪੁਲਿਸ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:










