ਕਾਂਗਰਸ ਨੂੰ ਮੇਘਾਲਿਆ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਇਥੇ 18 ਵਿਧਾਇਕਾਂ ਨਾਲ ਮੁੱਖ ਵਿਰੋਧੀ ਦਲ ਸੀ, ਜਦੋਂ ਕਿ ਹੁਣ ਇਸ ਦੇ 12 ਐੱਮ. ਐੱਲ. ਏ. ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਤਰ੍ਹਾਂ ਕਾਂਗਰਸ ਦਾ ਸੂਪੜਾ ਸਾਫ ਕਰਦੇ ਹੋਏ ਹੁਣ ਟੀ. ਐੱਮ. ਸੀ. ਮੁੱਖ ਵਿਰੋਧੀ ਬਣ ਗਈ ਹੈ।
ਇਹ ਕਿਆਸ ਲਗਾਏ ਜਾ ਰਹੇ ਹਨ ਕਿ ਵਿਨਸੈਂਟ ਐਚ. ਪਾਲਾ ਨੂੰ ਮੇਘਾਲਿਆ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਵਿਚ, ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਮੁਕੁਲ ਐਮ ਸੰਗਮਾ ਵਿਚਕਾਰ ਸਭ ਕੁਝ ਠੀਕ ਨਹੀਂ ਸੀ। ਪਿਛਲੇ ਮਹੀਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਮੁਕੁਲ ਸੰਗਮਾ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਵਿੰਸੇਂਟ ਐੱਚ ਪਾਲਾ ਨਾਲ ਮੁਲਾਕਾਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਪਾਲਾ ਦੀ ਨਿਯੁਕਤੀ ਤੋਂ ਬਾਅਦ ਸੰਗਮਾ ਨੇ ਕਿਹਾ ਸੀ ਕਿ ਪਾਰਟੀ ਲੀਡਰਸ਼ਿਪ ਨੇ ਇਸ ਸਬੰਧ ‘ਚ ਉਨ੍ਹਾਂ ਨਾਲ ਸਲਾਹ ਨਹੀਂ ਕੀਤੀ। ਉਦੋਂ ਤੋਂ ਹੀ ਸੰਗਮਾ ਦੇ ਵੀ ਟੀਐਮਸੀ ਵਿੱਚ ਸ਼ਾਮਲ ਹੋਣ ਦੀ ਉਮੀਦ ਲਗਾਈ ਜਾ ਰਹੀ ਸੀ ਅਤੇ ਹੁਣ ਸੰਗਮਾ ਨੇ 12 ਵਿਧਾਇਕਾਂ ਸਣੇ ਪੱਖ ਬਦਲ ਕੇ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ।