ਝਾਰਖੰਡ ਹਾਈ ਕੋਰਟ ਦੇ ਜਸਟਿਸ ਸੰਜੇ ਕੁਮਾਰ ਦਿਵੇਦੀ ਦੀ ਬੈਂਚ ਨੇ ਕਿਹਾ ਹੈ ਕਿ ਮੁਸਲਿਮ ਪਰਸਨਲ ਲਾਅ ਦੇ ਤਹਿਤ 15 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਮੁਸਲਿਮ ਲੜਕੀ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰ ਸਕਦੀ ਹੈ। ਅਦਾਲਤ ਨੇ ਇਹ ਗੱਲਾਂ 15 ਸਾਲ ਦੀ ਲੜਕੀ ਨਾਲ ਵਿਆਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਦਰਜ FIR ਅਤੇ ਹੇਠਲੀ ਅਦਾਲਤ ਦੀ ਕਾਰਵਾਈ ਨੂੰ ਰੱਦ ਕਰਦਿਆਂ ਕਿਹਾ।
ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਮੁਸਲਿਮ ਲੜਕੀ ਦਾ ਵਿਆਹ ਮੁਸਲਿਮ ਪਰਸਨਲ ਲਾਅ ਤਹਿਤ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਇੱਕ 15 ਸਾਲ ਦੀ ਲੜਕੀ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨ ਲਈ ਆਜ਼ਾਦ ਹੈ। ਇਸ ਸਬੰਧ ਵਿਚ ਮੁਹੰਮਦ ਸੋਨੂੰ ਨੇ ਝਾਰਖੰਡ ਹਾਈ ਕੋਰਟ ਵਿਚ FIR ਨੂੰ ਚੁਣੌਤੀ ਦਿੰਦੇ ਹੋਏ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਸੀ। ਲੜਕੀ ਦੇ ਪਿਤਾ ਨੇ ਉਸ ਵਿਰੁੱਧ FIR ਦਰਜ ਕਰਵਾਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਮੁਹੰਮਦ ਸੋਨੂੰ ਨੇ ਉਸ ਦੀ ਬੇਟੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਲੜਕੀ ਜਮਸ਼ੇਦਪੁਰ ਦੇ ਜੁਗਸਾਲਾਈ ਦੀ ਰਹਿਣ ਵਾਲੀ ਹੈ ਅਤੇ ਸੋਨੂੰ ਬਿਹਾਰ ਦੇ ਨਵਾਦਾ ਦਾ ਰਹਿਣ ਵਾਲਾ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਲੜਕੀ ਦੇ ਪਿਤਾ ਨੇ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੇ ਵਿਆਹ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ। ਕਿਸੇ ਗਲਤਫਹਿਮੀ ਕਾਰਨ ਸੋਨੂੰ ਖ਼ਿਲਾਫ਼ FIR ਦਰਜ ਕਰਵਾਈ ਸੀ।
ਇਹ ਵੀ ਪੜ੍ਹੋ : ਪਾਕਿਸਤਾਨ ਦੀ ਨਾਪਾਕ ਹਰਕਤ, ਤਰਨਤਾਰਨ ਸਰਹੱਦ ਦੇ ਖੇਤਾਂ ‘ਚੋਂ ਮਿਲੇ ਡਰੋਨ ਦੇ ਟੁਕੜੇ
ਸੁਣਵਾਈ ਦੌਰਾਨ ਲੜਕੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਸ ਵਿਆਹ ਨੂੰ ਦੋਵਾਂ ਪਰਿਵਾਰਾਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਬਾਅਦ ਅਦਾਲਤ ਨੇ ਨੌਜਵਾਨ ਖ਼ਿਲਾਫ਼ ਦਰਜ FIR ਰੱਦ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: