ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ 17 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਵਫਦ ਵੱਲੋਂ ਮੁੱਖ ਮੰਤਰੀ ਤੋਂ ਡੀ.ਏ.ਪੀ ਦੀ ਢੁਕਵੀਂ ਅਤੇ ਸਮੇਂ ਸਿਰ ਸਪਲਾਈ ਦੀ ਮੰਗ ਕੀਤੀ ਜਾਵੇਗੀ ਤੇ ਨਾਲ ਹੀ ਝੋਨੇ ਦੀ ਖਰੀਦ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਚੰਨੀ ਸਰਕਾਰ ਤੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਤੁਰੰਤ ਅਦਾਇਗੀ ਦੇਣ ਅਤੇ ਰੋਜ਼ਗਾਰ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ।