ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸ ਕਾਫੀ ਘੱਟ ਗਏ ਹਨ ਜੋ ਕਿ ਰਾਹਤ ਭਰੀ ਖਬਰ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਾਫੀ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ਦਰਮਿਆਨ ਸੂਬੇ ਵਿਚ ਕੋਰੋਨਾ ਦੇ 340 ਕੇਸ ਸਾਹਮਣੇ ਆਏ ਅਤੇ 24 ਲੋਕਾਂ ਨੇ ਦਮ ਤੋੜਿਆ।
ਰੋਪੜ ਤੋਂ 3, ਬਰਨਾਲਾ, ਜਲੰਧਰ, ਸੰਗਰੂਰ, ਐੱਸ. ਏ. ਐੱਸ. ਨਗਰ, ਪਟਿਆਲੇ ਤੋਂ 2-2, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਮੁਕਤਸਰ ਤੇ ਤਰਨਤਾਰਨ ਤੋਂ 1-1 ਮਰੀਜ਼ ਦੀ ਕੋਰੋਨਾ ਕਾਰਨ ਮੌਤ ਹੋ ਗਈ।
ਪੰਜਾਬ ਵਿਚ ਹੁਣ ਤੱਕ ਤੋਂ ਕੋਰੋਨਾ ਦੇ 592658 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 570327 ਸਿਹਤਯਾਬ ਹੋ ਕੇ ਘਰਾਂ ਪਰਤ ਚੁੱਕੇ ਹਨ, ਜਦਕਿ 7421 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15854 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1861 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 437 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 156 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।