ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦਰਮਿਆਨ ਸਿਹਤ ਵਿਭਾਗ ਤੇ ਆਮ ਲੋਕਾਂ ਨੇ ਰਾਹਤ ਮਹਿਸੂਸ ਕੀਤੀ। ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਕਾਫੀ ਘੱਟ ਗਿਆ ਹੈ। ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ 54 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ 6 ਮਰੀਜ਼ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਗਏ।
ਰਾਹਤ ਭਰੀ ਖਬਰ ਇਹ ਵੀ ਹੈ ਕਿ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ 117 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਅੰਮ੍ਰਿਤਸਰ ਤੋਂ 8, ਬਠਿੰਡੇ ਤੋਂ 17, ਫਰੀਦਕੋਟ ਤੋਂ 1, ਫਾਜ਼ਿਲਕਾ ਤੋਂ 13, ਫਿਰੋਜਪੁਰ ਤੋਂ 2, ਫਤਿਹਗੜ੍ਹ ਸਾਹਿਬ ਤੋਂ 1, ਗੁਰਦਾਸਪੁਰ ਤੋਂ 3, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 13, ਕਪੂਰਥਲਾ ਤੋਂ 6, ਲੁਧਿਆਣੇ ਤੋਂ 6, ਮੋਗੇ ਤੋਂ 2, ਮੁਕਤਸਰ ਸਾਹਿਬ ਤੋਂ , ਪਠਾਨਕੋਟ ਤੋਂ 2, ਪਟਿਆਲੇ ਤੋਂ 6, ਰੋਪੜ ਤੋਂ 2, ਸੰਗਰੂਰ ਤੋਂ 4, ਐੱਸ. ਏ. ਐੱਸ. ਨਗਰ ਤੋਂ 1-1 ਮਰੀਜ਼ਾਂ ਨੂੰ ਛੁੱਟੀ ਮਿਲੀ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598794 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 581829 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 699 ਮਾਮਲੇ ਅਜੇ ਵੀ ਐਕਟਿਵ ਹਨ। 16266 ਲੋਕ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਚੁੱਕੇ ਚੁੱਕੇ ਹਨ, ਜਦਕਿ 62 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 29 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 12 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਅੰਮ੍ਰਿਤਸਰ ਤੇ ਫਿਰੋਜ਼ਪੁਰ ਤੋਂ 2-2, ਹੁਸ਼ਿਆਰਪੁਰ ਤੇ ਫਤਿਹਗੜ੍ਹ ਸਾਹਿਬ ਤੋਂ 1-1 ਮਰੀਜ਼ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ PSGPC ਨੇ Navjot Sidhu ਨੂੰ ਦਿੱਤੀਆਂ ਵਧਾਈਆਂ, ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਅਪੀਲ