ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਘੱਟ ਹੋ ਰਿਹਾ ਹੈ। ਅੱਜ ਬੁੱਧਵਾਰ ਨੂੰ ਸੂਬੇ ਵਿਚ 46 ਮਰੀਜ਼ਾਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਤੇ 688 ਨਵੇਂ ਮਾਮਲੇ ਸਾਹਮਣੇ ਆਏ।
ਸੂਬੇ ‘ਚ 2243 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਤੇ 164 ਮਰੀਜ਼ਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਐਕਟਿਵ ਕੇਸਾਂ ਦੀ ਗਿਣਤੀ 10046 ਤੱਕ ਜਾ ਪੁੱਜੀ ਹੈ ਤੇ ਹੁਣ ਤੱਕ 15698 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਰਾਹਤ ਭਰੀ ਗੱਲ ਇਹ ਵੀ ਰਹੀ ਕਿ 1383 ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਮਿਲ ਗਈ।
ਜਿਨ੍ਹਾਂ 46 ਵਿਅਕਤੀਆਂ ਨੇ ਅੱਜ ਕੋਰੋਨਾ ਕਾਰਨ ਦਮ ਤੋੜ ਦਿੱਤ ਉਨ੍ਹਾਂ ਵਿਚੋਂ ਸੰਗਰੂਰ ਦੇ 5, ਗੁਰਦਾਸਪੁਰ ਦੇ 4, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਪਠਾਨਕੋਟ ਦੇ 3-3 ਫਾਜ਼ਿਲਕਾ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਮੋਗਾ, ਐੱਸ. ਏ. ਐੱਸ. ਨਗਰ ਦੇ 2-2 ਤੇ ਬਰਨਾਲਾ ਤੇ ਰੋਪੜ ਤੋਂ 1-1 ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਫਤਰਾਂ ‘ਚ ਸਟਾਫ ਦੀ ਹਾਜ਼ਰੀ ਨੂੰ ਲੈ ਕੇ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ