ਪੰਜਾਬੀ ਭਾਸ਼ਾ ਪ੍ਰਤੀ ਬੇਰੁਖੀ ਅਪਨਾਉਣ ਵਾਲੇ ਸਕੂਲਾਂ ਖਿਲਾਫ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਇਨ੍ਹਾਂ ਪ੍ਰਾਈਵੇਟ ਸਕੂਲ ਖਿਲਾਫ ਸੂਬਾ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਇਸ ਸਕੂਲ ਵਿਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਉਕਤ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ ਤੇ ਨਾਲ ਹੀ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।
ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਦੀਆਂ ਦੋ ਐੱਨ.ਓ.ਸੀ. ਦਾ ਉਲੰਘਣ ਕਰਦੇ ਹੋਏ ‘ਦਿ ਪੰਜਾਬ ਲਰਨਿੰਗ ਆਫ ਪੰਜਾਬੀ ਐਂਡ ਅਦਰ ਲੈਂਗਵੇਜ ਐਕਟ 2008’ ਦੇ ਪੇਜ 2 ਸੀਰੀਜ ਨੰਬਰ 2 ਵਿਚ ਦਿੱਤੇ ਨਿਰਦੇਸ਼ਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ‘ਤੇ ਟਿੱਪਣੀ ਤੋਂ ਭੜਕੇ CM ਮਾਨ, ਬੋਲੇ-ਗਵਰਨਰ ਸਾਬ੍ਹ, ਮੈਂ ਕੱਚੀਆਂ ਗੋਲ਼ੀਆਂ ਨਹੀਂ ਖੇਡੀਆਂ
ਉਨ੍ਹਾਂ ਦੱਸਿਆ ਕਿ ਇਸੇ ਕਾਰਨ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦਿ ਪੰਜਾਬ ਲਰਨਿੰਗ ਆਫ ਪੰਜਾਬੀ ਐਂਡ ਅਦਰ ਲੈਂਗਵੇਜ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੇ ਪਹਿਲਾ ਵਾਰ ਉਲੰਘਣ ਕਰਨ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਤੇ ਨਾਲ ਹੀ ਸਕੂਲ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਅੰਦਰ ਜੁਰਮਾਨਾ ਰਕਮ ਜਮ੍ਹਾ ਕਰਵਾ ਕੇ ਰਿਪੋਰਟ ਪੇਸ਼ ਕੀਤੀ ਜਾਵੇ। ਨਾਲ ਹੀ ਦੂਜੇ ਸਕੂਲਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬੀ ਵਿਸ਼ਾ ਲਾਜ਼ਮੀ ਤੌਰ ‘ਤੇ ਪੜ੍ਹਾਉਣਾ ਨਿਸ਼ਚਿਤ ਕਰੇ।
ਵੀਡੀਓ ਲਈ ਕਲਿੱਕ ਕਰੋ -: