ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਬਦਲੇ ਦੀ ਰਾਜਨੀਤੀ ਨਹੀਂ ਕਰ ਰਹੀ ਸਗੋਂ ਉਨ੍ਹਾਂ ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸ ਰਹੀ ਹੈ ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਧੂਰੀ ਵਿਧਾਨ ਸਭਾ ਹਲਕੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਪਾਉਣ ਨੂੰ ਯਕੀਨੀ ਬਣਾ ਕੇ ਸਿਸਟਮ ਦੀ ਸਫਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਤੇ ਬੇਸ਼ਰਮੀ ਨਾਲ ਸੂਬੇ ਨੂੰ ਲੁੱਟਿਆ ਹੈ ਤੇ ਹੁਣ ਉਹ ਆਪਣੇ ਗੁਨਾਹਾਂ ਦੀ ਕੀਮਤ ਚੁਕਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਲੋਕਾਂ ਦੇ ਪੈਸੇ ਦਾ ਗਲਤ ਇਸਤੇਮਾਲ ਕੀਤਾ ਹੈ ਭਾਵੇਂ ਉਹ ਮੌਜੂਦਾ ਜਾਂ ਪਿਛਲੀ ਸਰਕਾਰ ਨਾਲ ਸਬੰਧਤ ਹੋਵੇ, ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਆਜ਼ਾਦ ਤੌਰ ‘ਤੇ ਕੰਮ ਕਰ ਰਿਹਾ ਹੈ ਤੇ ਪੁੱਛਗਿਛ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਤੋਂ ਇਕ-ਇਕ ਪੈਸੇ ਦੀ ਲੁੱਟ ਕਰਨ ਵਾਲਿਆਂ ਤੋਂ ਇਕ-ਇਕ ਪੈਸਾ ਵਸੂਲਣਾ ਹੀ ਉਨ੍ਹਾਂ ਦਾ ਇਕੋ-ਇਕ ਟੀਚਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ CM ਮਾਨ ਦੇਣਗੇ ਤੋਹਫ਼ਾ, ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ
ਇਸ ਮੁੱਦੇ ‘ਤੇ ਸ਼ੋਰ ਮਚਾਉਣ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਖੁੱਲ੍ਹੀ ਕਿਤਾਬ ਹੋਣ ਦਾ ਦਾਅਵਾ ਕਰਨ ਵਾਲੇ ਇਨ੍ਹਾਂ ਨੇਤਾਵਾਂ ਦੀ ਜ਼ਿੰਦਗੀ ਦੇ ਕਈ ਪੰਨੇ ਫਟੇ ਹਨ ਜਿਸ ਕਾਰਨ ਉਹ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ। ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾਵਾਂ ਤੋਂ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਦਾ ਇਕ ਸਾਥੀ ਤੇ ਸਾਬਕਾ ਮੰਤਰੀ ਜੋ ਕਿ ਸਲਾਖਾਂ ਦੇ ਪਿੱਛੇ ਹੈ, ਵਿਜੀਲੈਂਸ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਕਿਉਂ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਉਹ ਖੁਦ ਭ੍ਰਿਸ਼ਟਾਚਰ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: