ਪੰਜਾਬ ਵਿਚ ਬੀ. ਐੱਸ. ਐੱਫ. ਦੇ ਵਧਾਏ ਗਏ ਅਧਿਕਾਰ ਦਾਇਰੇ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਇਸ ਨੂੰ ਲੈ ਕੇ ਸੁਨੀਲ ਜਾਖੜ ਨੇ ਸੀ. ਐਮ. ਚੰਨੀ ‘ਤੇ ਸਵਾਲ ਚੁੱਕੇ ਸਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਹਿਬ ਇਸ ਮਾਮਲੇ ‘ਤੇ ਸਾਹਮਣੇ ਆ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕੇਂਦਰ ਦੇ ਇਸ ਫੈਸਲੇ ਦੀ ਸਖਤ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਇਹ ਇਕਪਾਸੜ ਫੈਸਲਾ ਹੈ ਜਿਸ ਦੀ ਮੈਂ ਸਖਤ ਨਿੰਦਾ ਕਰਦਾ ਹਾਂ। ਇਹ ਸੰਘਵਾਦ ‘ਤੇ ਸਿੱਧਾ ਹਮਲਾ ਹੈ। ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਧਾਏ ਜਾਣ ਦਾ ਸਵਾਗਤ ਕੀਤਾ ਹੈ।
ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ ਜੋ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਮੋਹਰਲੀ ਕਤਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਸਰਹੱਦੀ ਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰਨਾ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਹਨਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਨੂੰ ਕਮਜ਼ੋਰ ਕਰੇਗਾ।
ਵੀਡੀਓ ਲਈ ਕਲਿੱਕ ਕਰੋ-