ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਜੂਨ 2023 ਨੂੰ ਅਮਰੀਕਾ ਵਿਚ ਰਾਜਕੀ ਰਾਤ ਦੇ ਭੋਜਨ ਵਿਚ ਸ਼ਾਮਲ ਹੋਣਗੇ। ਪੀਐੱਮ ਮੋਦੀ ਦੇ ਅਧਿਕਾਰੀ ਰਾਜਕੀ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਤੇ ਪਸਟ ਲੇਡੀ ਜਿਲ ਬਾਇਡੇਨ ਉਨ੍ਹਾਂ ਦੀ ਮੇਜ਼ਬਾਨੀ ਕਰਨਗੇ। ਵ੍ਹਾਈਟ ਹਾਊਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਾਮੀ ਯਾਤਰਾ ਸੰਯੁਕਤ ਰਾਜ ਅਮਰੀਕਾ ਤੇ ਭਾਰਤ ਦਰਮਿਆਨ ਡੂੰਘੀ ਅਤੇ ਨਜ਼ਦੀਕੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰੇਗਾ। ਇਹ ਅਮਰੀਕੀਆਂ ਅਤੇ ਭਾਰਤੀਆਂ ਨੂੰ ਆਪਸ ਵਿੱਚ ਜੋੜੇਗਾ।
ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਯਾਤਰਾ ਮੁਕਤ, ਖੁੱਲ੍ਹੇ, ਖੁਸ਼ਹਾਲ ਤੇ ਸੁਰੱਖਿਅਤ ਭਾਰਤ ਪ੍ਰਸ਼ਾਂਤ ਖੇਤਰ ਲਈ ਦੋਵੇਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਨੂੰ ਦੁਹਰਾਏਗੀ। ਇਹ ਰੱਖਿਆ, ਸਵੱਛ ਊਰਜਾ ਅਤੇ ਪੁਲਾੜ ਸਮੇਤ ਸਾਡੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਵਧਾਉਣ ਦੇ ਸਾਡੇ ਸਾਂਝੇ ਸੰਕਲਪ ਨੂੰ ਮਜ਼ਬੂਤ ਕਰੇਗਾ। ਅਮਰੀਕੀ ਰਾਸ਼ਟਰਪਤੀ ਬਾਇਡੇਨ ਨਾਲ ਮੁਲਾਕਾਤ ਦੌਰਾਨ, ਦੋਵੇਂ ਨੇਤਾ ਸਾਡੇ ਵਿਦਿਅਕ ਅਦਾਨ-ਪ੍ਰਦਾਨ ਅਤੇ ਲੋਕਾਂ-ਦਰ-ਲੋਕ ਸਬੰਧਾਂ ਨੂੰ ਹੋਰ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨਗੇ। ਇਸ ਦੇ ਨਾਲ, ਅਸੀਂ ਜਲਵਾਯੂ ਪਰਿਵਰਤਨ ਤੋਂ ਲੈ ਕੇ ਕਰਮਚਾਰੀਆਂ ਦੇ ਵਿਕਾਸ ਅਤੇ ਸਿਹਤ ਸੁਰੱਖਿਆ ਤੱਕ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਿਲ ਕੇ ਕੰਮ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: