ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਪਹਿਲ ਦਿੰਦੀ ਹੈ ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ। ਜਿਸ ਅਧੀਨ ਇਨ੍ਹਾਂ ਸਾਬਕਾ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਦੇਣ ਲਈ ਰੱਖਿਆ ਸੇਵਾ ਕਲਿਆਣਾ ਡਾਇਰੈਕਟੋਰੇਟ ਪੰਜਾਬ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਅੱਜ ਇਕ ਇਤਿਹਾਸਕ MOU ‘ਤੇ ਹਸਤਾਖਰ ਕੀਤੇ ਜਿਸ ਵਿਚ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਦੀ ਡਿਗਰੀ ਦਿੱਤੀ ਜਾਵੇਗੀ।
ਪੰਜਾਬ ਭਰਨ ਵਿਚ ਆਯੋਜਿਤ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਡਾ. ਅਰਵਿੰਦ, ਜੇ. ਐੱਮ. ਬਾਲਮੁਰਗਨ, ਆਈਏਐੱਸ, ਪ੍ਰਿੰਸੀਪਲ ਸਕੱਤਰ ਰੱਖਿਆ ਸੇਵਾ ਕਲਿਆਣ ਵਿਭਾਗ ਪੰਜਾਬ ਸਰਕਾਰ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਰਿਟਾਇਰਡ), ਡਾਇਰੈਕਟਰ ਰੱਖਿਆ ਸੇਵਾਵਾਂ ਕਲਿਆਣ ਪੰਜਾਬ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਸਬੰਧੀ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਇਸ MOU ਨਾਲ ਯੋਗ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਰਟਸ ਕੀਤੀ। ਇਸ ਤੋੰ ਪਹਿਲਾਂ ਸਾਬਕਾ ਸੈਨਿਕ ਸਰਕਾਰ ਦੀ ਗਰੁੱਪ ਏ ਤੇ ਬੀ ਆਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਸੇਵਾਮੁਕਤੀ ਦੇ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੁਆਰਾ ਦਿੱਤਾ ਗਿਆ ਸੀ, ਜਿਸ ਨਾਲ ਉਹ ਸਿਰਫ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਅਰਜ਼ੀ ਦੇਣ ਦੇ ਯੋਗ ਸੀ।
ਇਹ ਵੀ ਪੜ੍ਹੋ : ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ
ਇਸ ਦੇ ਬਾਅਦ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਿਵਿਆਂਗ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਜ਼ਿਲ੍ਹਾ ਰੱਖਿਆ ਸੇਵਾ ਕਲਿਆਣ ਦਫਤਰ, ਐੱਸਏਐੱਸ ਨਗਰ ਵਿਚ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ। ਉੁਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਕਮ ਨੂੰ ਵਧਾ ਕੇ 10 ਲੱਖ ਤੋਂ 1 ਕਰੋੜ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਨੂੰ ਵੀ ਪੂਰਾ ਕਰ ਲਿਆ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: