AGTF ਪੰਜਾਬ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੈਨ-ਇੰਡੀਆ ਆਪ੍ਰੇਸ਼ਨ ਤਹਿਤ 3 ਭਗੌੜੇ ਨਿਸ਼ਾਨੇਬਾਜ਼ਾਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਹੈ, ਜੋ ਗੈਂਗਸਟਰ ਸੋਨੂੰ ਖੱਤਰੀ, ਅੱਤਵਾਦੀ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ। ਇਕ ਵਿਅਕਤੀ ਨੂੰ ਭਾਰਤ-ਨੇਪਾਲ ਬਾਰਡਰ ਤੋਂ ਫੜਿਆ ਗਿਆ ਹੈ ਜਿਸ ਨੂੰ ਅੱਜ ਸ਼ਾਮ ਤੱਕ ਟੀਮ ਵੱਲੋਂ ਪੰਜਾਬ ਲਿਆਂਦਾ ਜਾਵੇਗਾ। ਅਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ ।
ਇਹ ਵੀ ਪਤਾ ਲੱਗਾ ਹੈ ਕਿ ਫੜਿਆ ਗਿਆ ਗੈਂਗਸਟਰ ਰਿੰਦਾ ਦਾ ਖਾਸ ਐਸੋਸੀਏਟ ਹੈ ਜਿਸ ਤੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਇਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਜ਼ੀਰਕਪੁਰ ਵਿਚ ਗੋਲੀਆਂ ਚਲਾਈਆਂ ਗਈਆਂ ਸਨ। ਇਸੇ ਮਾਮਲੇ ਤਹਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁੱਛਗਿਛ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ‘ਚ ਸਥਿਤ ਟਿਕਾਣਿਆਂ ‘ਤੇ ਪਨਾਹ ਲੈਂਦੇ ਸਨ।
ਵੀਡੀਓ ਲਈ ਕਲਿੱਕ ਕਰੋ -: