ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਿਲਟਰੀ ਗਰਾਊਂਡ ਤੋਂ ਬੰਬ ਵਰਗੀ ਚੀਜ਼ ਮਿਲਣ ਦੀ ਖਬਰ ਹੈ। ਇਹ ਵੀ ਖਬਰ ਹੈ ਕਿ ਇਥੋਂ ਮਿਜ਼ਾਈਲ ਵਰਗੀ ਧਮਾਕੇਦਾਰ ਸਮਗਰੀ ਵੀ ਬਰਾਮਦ ਕੀਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਜਿਸ ਥਾਂ ਤੋਂ ਬੰਬ ਮਿਲਿਆ ਹੈ ਉਸ ਦੇ ਨਾਲ ਹੀ ਸਬਜ਼ੀ ਮੰਡੀ ਤੇ ਰਿਹਾਇਸ਼ੀ ਇਲਾਕਾ ਹੈ। ਘਟਨਾ ਦੇ ਬਾਅਦ ਲੋਕਾਂ ਵਿਚ ਸਹਿਮ ਹੈ ਤੇ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਹੈ।
ਬੰਬ ਦੀ ਜਾਂਚ ਲਈ ਪੁਲਿਸ ਦੀ ਬੰਬ ਡਿਸਪੋਜਬਲ ਟੀਮ ਨੂੰ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਫੌਜ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਜਾਂਚ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਬੰਬ ਦੀ ਕਿਸਮ ਤੇ ਉਸ ਦੇ ਜ਼ਿੰਦਾ ਹੋਣ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ’
ਲੁਧਿਆਣਾ ਵਿਚ 26 ਜਨਵਰੀ ਨੂੰ ਲੈ ਕੇ ਪੁਲਿਸ ਲਗਾਤਾਰ ਚੈਕਿੰਗ ਕਰ ਰਹੀ ਹੈ। ਅਜਿਹੇ ਵਿਚ ਬੰਬ ਦੀ ਸੂਚਨਾ ਨਾਲ ਹੜਕੰਪ ਮਚਿਆ ਹੋਇਆ ਹੈ। ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਬੰਬ ਰਾਹੁਲ ਗਾਂਧੀ ਦੀ ਯਾਤਰਾ ਵਿਚ ਰੁਕਾਵਟ ਪੈਦਾ ਕਰਨ ਲਈ ਸੀ ਜਾਂ ਫਿਰ 26 ਜਨਵਰੀ ਨੂੰ ਕੋਈ ਧਮਾਕਾ ਕਰਨਾ ਸੀ।
ਵੀਡੀਓ ਲਈ ਕਲਿੱਕ ਕਰੋ -: