ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਗਵੰਤ ਮਾਨ ਸਰਕਾਰ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅਸਤੀਫਾ ਦੇ ਦਿੱਤਾ ਹੈ। ਤੇ ਮੁੱਖ ਮੰਤਰੀ ਮਾਨ ਨੇ ਸਥਾਨਕ ਸਰਕਾਰ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੰਡਰੀ ਮੰਡਲ ਤੋਂ ਅਸਤੀਫਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪ੍ਰਵਾਨਗੀ ਲਈ ਭੇਜ ਦਿੱਤਾ ਹੈ।
CM ਮਾਨ ਨੇ ਰਾਜਪਾਲ ਪੁਰੋਹਿਤ ਨੂੰ ਡਾ. ਇੰਦਰਬੀਰ ਸਿੰਘ ਨਿੱਝਰ ਦੇ ਅਸਤੀਫੇ ਨੂੰ ਮਨਜ਼ੂਰ ਕਰਨ ਲਈ ਕਿਹਾ ਹੈ ਤੇ ਨਾਲ ਹੀ ਦੋ ਹੋਰ ਨਵੇਂ ਨਾਵਾਂ ਗੁਰਮੀਤ ਖੁਡੀਆ ਤੇ ਬਲਕਾਰ ਸਿੰਘ ਦੇ ਨਾਵਾਂ ਦੀ ਤਜਵੀਜ਼ ਰੱਖੀ ਹੈ।
ਕਰਤਾਰਪੁਰ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਨ ਲਈ ਸ. ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
