ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਪੰਜਾਬ ਦੀ ਸਿਆਸਤ ਵਿਚ ਅੱਜ ਵੱਡਾ ਧਮਾਕਾ ਹੋ ਸਕਦਾ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 4:30 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ। ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿੱਚ ਅੱਜ ਫਿਰ ਇੱਕ ਵੱਡਾ ਉਲਟਫੇਰ ਹੋ ਸਕਦਾ ਹੈ। ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੀ ਅੱਜ ਪੰਜਾਬ ਨੂੰ ਮਿਲੇਗਾ ਨਵਾਂ CM? ਸੁਨੀਲ ਜਾਖੜ ਦੇ ਮੁੱਖ ਮੰਤਰੀ ਬਣਨ ‘ਤੇ ਵਿਧਾਇਕਾਂ ਦੀ ਬਣ ਸਕਦੀ ਹੈ ਸਹਿਮਤੀ
ਇਸੇ ਵਿਚਾਲੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਹਰੀਸ਼ ਰਾਵਤ ਦੇ ਨਾਲ ਹਾਈਕਮਾਨ ਦੇ 2 ਆਬਜ਼ਰਵਰ ਅਜੈ ਮਾਕਨ ਅਤੇ ਹਰੀਸ਼ ਚੌਧਰੀ ਹਵਾਈ ਅੱਡੇ ਪਹੁੰਚੇ, ਜਿੱਥੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਰਹੇ। ਫਿਲਹਾਲ ਦੋਵੇਂ ਆਗੂ ਕਾਂਗਰਸ ਭਵਨ ਵੱਲ ਰਵਾਨਾ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਸਿਆਸੀ ਹਲਚਲ : ਹਾਈਕਮਾਨ ਨੇ ਅਜੇ ਮਾਕਨ ਤੇ ਹਰੀਸ਼ ਚੌਧਰੀ ਨੂੰ ਸੌਂਪੀ ਵਿਧਾਇਕ ਦਲ ਬੈਠਕ ‘ਚ ਆਬਜ਼ਰਵਰ ਦੀ ਜ਼ਿੰਮੇਵਾਰੀ