2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਨੇ ਅੱਜ ਸਿਸਵਾਂ ਫਾਰਮ ਹਾਊਸ ਵਿਖੇ ਭਾਜਪਾ ਆਗੂ ਵਿਜੇ ਸਾਂਪਲਾ ਤੇ ਵਿਨੀਤ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਚੋਣਾਂ ਲੜਨ ਦੀ ਮੁਹਿੰਮ ਵਿੱਢ ਦਿੱਤੀ ਹੈ।
ਸੂਤਰਾਂ ਮੁਤਾਬਕ ਕੈਪਟਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਤੁਰੰਤ ਬਾਅਦ ਆਪਣੀਆਂ ਸਿਆਸੀ ਰੈਲੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਤੇ ਉਹ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਭਾਵੇਂ ਉਹ ਨਵੇਂ ਚਿਹਰਿਆਂ ਵਾਲੀ ਪਾਰਟੀ ਬਣਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੇ ਹੋਰ ਪਾਰਟੀਆਂ ਖਾਸ ਕਰਕੇ ਪੰਜਾਬ ਕਾਂਗਰਸ ਦੇ ਨਾਰਾਜ਼ ਨੇਤਾਵਾਂ ਨੂੰ ਸ਼ਾਮਲ ਕਰਨ ਤੋਂ ਇਨਕਾਰ ਨਹੀਂ ਕੀਤਾ ਹੈ। ਕੈਪਟਨ ਅਮਰਿੰਦਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਿੱਚ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਦਾ ਇੰਤਜ਼ਾਰ ਕਰ ਰਹੇ ਸਨ। ਇਹ ਉਮੀਦ ਹੈ ਕਿ ਟਿਕਟਾਂ ਦੀ ਵੰਡ ਕਾਰਨ ਪੈਦਾ ਹੋਏ ‘ਗਰੁੱਪਵਾਦ’ ਕਾਰਨ ਵੱਡੀ ਗਿਣਤੀ ਵਿੱਚ ਆਗੂ ਉਨ੍ਹਾਂ ਦਾ ਪੱਖ ਪੂਰਦੇ ਨਜ਼ਰ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕੈਪਟਨ ਹੁਣ ਸਿਰਫ ਕਾਂਗਰਸ ਵਿੱਚ ਟਿਕਟਾਂ ਵੇਲੇ ਪੈਣ ਵਾਲੇ ਪਾੜ ਦਾ ਇੰਤਜ਼ਾਰ ਕਰ ਰਹੇ ਹਨ। ਇਸ ਲਈ ਆਪਣੀ ਚੋਣ ਮੁਹਿੰਮ ਵਿੱਚ ਦੇਰੀ ਕਰ ਰਹੇ ਹਨ। ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿੱਚੋਂ ਕੁਝ ਸੀਨੀਅਰ ਮੰਤਰੀਆਂ ਨੂੰ ਕੱਢਣ ਨਾਲ ਪਾਰਟੀ ਅੰਦਰ ਕਾਫੀ ‘ਬੇਚੈਨੀ’ ਪੈਦਾ ਹੋ ਗਈ ਹੈ ਪਰ ਇਹ ਆਗੂ ਵੀ ਆਪਣੀ ਅਗਲੀ ਕਾਰਵਾਈ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਉਮੀਦਵਾਰਾਂ ਦੀ ਅੰਤਿਮ ਸੂਚੀ ਦੀ ਉਡੀਕ ਕਰ ਰਹੇ ਸਨ। ਲੀਡਰ ਇੰਤਜ਼ਾਰ ਕਰ ਰਹੇ ਹਨ ਅਤੇ ਦੇਖ ਰਹੇ ਹਨ। ਇੱਕ ਵਾਰ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ, ਉਹ ਦੂਜੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।