ਪੰਜਾਬ ਕਾਂਗਰਸ ਵਿਚਲਾ ਕਾਟੋ ਕਲੇਸ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ 4 ਅਕਤੂਬਰ 2021 ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਗਈ ਹੈ।
ਪਹਿਲਾਂ ਚੰਨੀ ਵੱਲੋਂ ਇਹ ਬੈਠਕ 4 ਅਕਤੂਬਰ ਨੂੰ ਸਵੇਰੇ 11.00 ਵਜੇ ਬੁਲਾਈ ਗਈ ਸੀ ਪਰ ਹੁਣ ਸਮਾਂ ਸਾਰਣੀ ਵਿਚ ਕੁਝ ਤਬਦੀਲੀ ਕਰ ਦਿੱਤੀ ਗਈ ਹੈ ਤੇ ਮੀਟਿੰਗ ਦਾ ਸਮਾਂ 11 ਵਜੇ ਦੀ ਬਜਾਏ ਸ਼ਾਮ 6.00 ਵਜੇ ਦਾ ਕਰ ਦਿੱਤਾ ਗਿਆ ਹੈ। ਕੈਬਨਿਟ ਦੀ ਬੈਠਕ ਪੰਜਾਬ ਸਿਵਲ ਸਕੱਤਰੇਤ-ਚੰਡੀਗੜ੍ਹ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਰਿਆਣੇ ‘ਚ ਕਿਸਾਨਾਂ ਦਾ ਹੱਲਾ ਬੋਲ, ਮੁੱਖ ਮੰਤਰੀ ਖੱਟਰ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਦੇਖੋ ਵੀਡੀਓ