ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 29 ਸਤੰਬਰ ਨੂੰ ਸਵੇਰੇ 10.30 ਵਜੇ ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਦੀ ਅਧਿਕਾਰਤ ਤੌਰ ‘ਤੇ ਮੰਤਰੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਮੀਟਿੰਗ ਦਾ ਏਜੰਡਾ ਮੌਕੇ ‘ਤੇ ਮੁਹੱਈਆ ਕਰਵਾਇਆ ਜਾਵੇਗਾ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਕੈਬਨਿਟ ਮੀਟਿੰਗ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਸਦੇ ਸਲਾਹਕਾਰ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫਾ ਦੀ ਪਤਨੀ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਅਸਤੀਫ਼ੇ ਬਾਰੇ ਵੀ ਵਿਚਾਰਿਆ ਜਾਵੇਗਾ ਤੇ ਪੰਜਾਬ ਦੇ ਹੋਰ ਪੰਜਾਬ ਪੱਖੀ ਮਾਮਲਿਆਂ ਤੇ ਮੋਹਰ ਲਾਈ ਜਾਵੇਗੀ ।ਦੱਸਣਯੋਗ ਹੈ ਕਿ ਅੱਜ ਪਹਿਲਾਂ ਹੀ ਮੁੱਖ ਮੰਤਰੀ ਹਫ਼ਤਾਵਾਰੀ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਕਰ ਚੁੱਕੇ ਹਨ ।
ਇਹ ਵੀ ਪੜ੍ਹੋ : ਕੈਪਟਨ ਦਾ ਸਿੱਧੂ ‘ਤੇ ਵਾਰ ਕਿਹਾ-ਕਾਂਗਰਸ ਹਾਈ ਕਮਾਂਡ ਨੂੰ ਤੁਰੰਤ Sidhu ਦਾ ਅਸਤੀਫਾ ਸਵੀਕਾਰ ਕਰਨਾ ਚਾਹੀਦਾ ਹੈ