ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਨਵੇਂ ਫਰਮਾਨ ਜਾਰੀ ਕੀਤੇ ਗਏ ਹਨ।
ਨਵੇਂ ਫਰਮਾਨ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਹਰ ਮੰਗਲਵਾਰ ਸਵੇਰੇ ਸਾਢੇ 11 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਚ ਮਿਲਾਂਗਾ ਤੇ ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਇਸ ਸਬੰਧੀ ਸਮੂਹ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਜਾਵੇ।
ਨਾਲ ਹੀ ਉਨ੍ਹਾਂ ਸਾਰੇ ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਰ ਮੰਗਲਵਾਰ ਨੂੰ ਸਮੇਂ ਸਿਰ ਦਫਤਰ ਵਿਚ ਮੌਜੂਦ ਰਹਿਣ ਤਾਂ ਜੋ ਕਿਸੇ ਤਰ੍ਹਾਂ ਦੀ ਲੋੜ ਪੈਣ ‘ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ‘ਚ ਮਿਲੇਗੀ ਹੁਣ ਲੰਬੀਆਂ ਲਾਈਨਾਂ ਤੋਂ ਰਾਹਤ, ਰਾਸ਼ਨ ਡਿਪੂ ‘ਤੇ ਭਰ ਸਕੋਗੇ ਬਿਜਲੀ ਤੇ ਮੋਬਾਈਲ ਦੇ ਬਿੱਲ