ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਚੰਨੀ ਨੇ ਰੇਲਵੇ ਟਰੈਕਾਂ ‘ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੇ ਆਦੇਸ਼ ਦਿੱਤੇ।

ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਨੇ ਆਰਪੀਐਫ ਦੇ ਚੇਅਰਮੈਨ ਨੂੰ ਲਿਖਿਆ ਹੈ ਤੇ ਤੁਰੰਤ ਪ੍ਰਭਾਵ ਨਾਲ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਕੁੜੀਆਂ ਦੇ ਮਾਪਿਆਂ ਦੀ ਕੋਵਿਡ ਦੌਰਾਨ ਜਾਨ ਗਈ ਹੈ, ਉਨ੍ਹਾਂ ਲਈ ਆਸ਼ੀਰਵਾਦ ਯੋਜਨਾ ਤਹਿਤ ਵੱਡੇ ਫੇਰਬਦਲ ਕੀਤੇ ਗਏ ਹਨ। ਇਸ ਤੋਂ ਇਲਾਵਾ 1.1.2004 ਤੋਂ ਬਾਅਦ ਚੰਨੀ ਵੱਲੋਂ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ























