ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬਾਹਰਲੇ ਲੋਕ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ ਪਰ ਪੰਜਾਬ ਪੰਜਾਬੀਆਂ ਦਾ ਹੈ।
ਇਹ ਗੱਲ CM ਚੰਨੀ ਨੇ ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਵਿਖੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਾਬ੍ਹ ਬਾਹਰੋਂ ਆ ਕੇ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਅਤੇ ਜ਼ਰੂਰਤਾਂ ਬਾਰੇ ਕੁਝ ਨਹੀਂ ਪਤਾ। ਉਹ ‘ਕਾਲੇ ਅੰਗਰੇਜ਼’ ਵਰਗੇ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਮੁੱਖ ਮੰਤਰੀ ਨੇ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 1,500 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕੀਤੇ ਗਏ ਹਨ। ਬਿਜਲੀ ਦੀ ਉੱਚ ਦਰ ਹਰ ਘਰ ਲਈ ਮੁਸੀਬਤ ਬਣੀ ਹੋਈ ਸੀ। ਮੈਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾ ਦਿੱਤੀਆਂ। ਚੰਨੀ ਨੇ ਕਿਹਾ ਕਿ ਮੈਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਅਤੇ ਪਿਛਲੇ ਬਿਜਲੀ ਸਮਝੌਤੇ ਰੱਦ ਕਰ ਦਿੱਤੇ।