ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ।ਉਨ੍ਹਾਂ ਨੇ ਪਿੰਡ ਦੇ ਵਿਕਾਸ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ-‘ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਲੈ ਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ…. ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ 5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾਵੇਗੀ।
ਮੈਨੂੰ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਾਡੇ ਇਸ ਫੈਸਲੇ ਨੂੰ ਲਾਗੂ ਕਰਨਗੇ ਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਪਿੰਡਾਂ ਨੂੰ ਵਿਕਾਸ ਵੱਲ ਲੈ ਕੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: