ਪੰਜਾਬ ਵਿਚ ਉਪਭੋਗਤਾਵਾਂ ਨੂੰ ਫ੍ਰੀ ਬਿਜਲੀ ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅੱਜ ਦਿੱਲੀ ਵਿਚ ਬੈਠਕ ਕੀਤੀ। ਸੁਪਰੀਮੋ ਨੂੰ ਮਿਲਣ ਪਿੱਛੋਂ CM ਮਾਨ ਨੇ ਟਵੀਟ ਕੀਤਾ। ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਸਾਡੇ ਲੀਡਰ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਹੀ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖਬਰ ਦੇਵਾਂਗਾ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਬੈਠਕ ਸੱਦੀ ਗਈ ਹੈ ਤੇ ਇਹ ਉਮੀਦ ਵੀ ਪ੍ਰਗਟਾਈ ਜਾ ਰਹੀ ਹੈ ਕਿ 300 ਯੂਨਿਟ ਬਿਜਲੀ ਫ੍ਰੀ ਦੇਣ ਨੂੰ ਹਰੀ ਝੰਡੀ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਤੇ ਹੁਣ ਜਦੋਂ ਕਿ ਸਰਕਾਰ ਬਣੇ ਨੂੰ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਅਜੇ ਤੱਕ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ 300 ਯੂਨਿਟ ਬਿਜਲੀ ਫ੍ਰੀ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ‘ਆਪ’ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ।
ਦੂਜੇ ਪਾਸੇ ਅਰਵਿੰਦ ਕੇਜਰੀਵਾਲ ਵਲੋਂ ਵੀ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਦੇ ਲਈ ਦਿਨ-ਰਾਤ ਕੰਮ ਕਰਨਾ ਹੈ।