ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸਾ ਪਹੁੰਚ ਚੁੱਕੇ ਹਨ। CM ਮਾਨ ਵੱਲੋਂ ਇਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਜਿਥੇ ਉਹ ਮਾਪਿਆਂ ਨਾਲ ਦੁੱਖ ਸਾਂਝਾ ਕਰ ਰਹੇ ਹਨ।
ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਾਰੇ ਰਸਤੇ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਸਿੱਧੂ ਮੂਸੇਵਾਲਾ ਦੀ ਕੋਠੀ ਨੂੰ ਵੀ ਚਾਰੇ ਪਾਸਿਓਂ ਪੁਲਿਸ ਵੱਲੋਂ ਘੇਰਾ ਪਾ ਲਿਆ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਦੱਸ ਦੇਈਏ ਕਿ ਪਹਿਲਾਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸੇ ਪੁੱਜੇ ਸਨ ਪਰ ਲੋਕਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਪੁੱਠੇ ਪੈਰੀਂ ਮੁੜਨਾ ਪਿਆ। CM ਮਾਨ ਨੇ ਪਹਿਲਾਂ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪਹੁੰਚੇ।
ਦੱਸ ਦੇਈਏ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਭਗਵੰਤ ਮਾਨ ਵੱਲੋਂ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ। ਹਾਲਾਂਕਿ ਜਿਸ ਸਮੇਂ ਹੱਤਿਆ ਹੋਈ, ਮੂਸੇਵਾਲਾ ਨਾਲ ਉਨ੍ਹਾਂ ਦੇ ਦੋਵੇਂ ਗੰਨਮੈਨ ਨਹੀਂ ਸਨ। ਇਸ ਲਈ ਪਰਿਵਾਰ ਅੰਦਰ ਸਰਕਾਰ ਨੂੰ ਲੈ ਕੇ ਨਾਰਾਜ਼ਗੀ ਵੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਮੂਸਾ ਪਹੁੰਚੇ ਸਨ ਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਫੋਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੂਸੇਵਾਲਾ ਦੇ ਮਾਪਿਆਂ ਨਾਲ ਗੱਲ ਵੀ ਕਰਵਾਈ ਸੀ।