ਪੰਜਾਬ ਦੇ ਹਿੱਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ, ਇਸ ਦੇ ਲਈ ਸੂਬੇ ਵਿੱਚ ਕਈ ਨਵੀਆਂ ਸਕੀਮਾਂ ਤੇ ਵਿਕਾਸ ਕਾਰਜ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਨਵੇਂ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਸੀ.ਐੱਮ. ਮਾਨ ਨੇ ਸਾਰੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂਜੋ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਸਕੇ ਅਤੇ ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਤੇ ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਨਵੇਂ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਈ ਜਾ ਸਕੇ।
ਦੱਸ ਦੇਈਏ ਕਿ ਸਰਕਾਰ ਵੱਲੋਂ ਇਨ੍ਹਾਂ ਸਮੀਖਿਆ ਕੰਮਾਂ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪਟਿਆਲਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਅੰਮ੍ਰਿਤਸਰ ਤੇ ਤਰਨਤਾਰਨ, ਡਾ. ਬਲਜੀਤ ਕੌਰ ਨੂੰ ਬਠਿੰਡਾ ਤੇ ਮਾਨਸਾ, ਹਰਭਜਨ ਸਿੰਘ ਈਟੀਓ ਨੂੰ ਫਿਰੋਜ਼ਪੁਰ ਤੇ ਮੋਗਾ, ਲਾਲ ਚੰਦ ਨੂੰ ਲੁਧਿਆਣਾ, ਕੁਲਦੀਪ ਸਿੰਘ ਧਾਲੀਵਾਲ ਨੂੰ ਗੁਰਦਾਸਪੁਰ ਤੇ ਪਠਾਨਕੋਟ, ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ, ਬ੍ਰਹਮ ਸ਼ੰਕਰ ਨੂੰ ਰੋਪੜ ਤੇ ਐੱਸ.ਏ.ਐੱਸ. ਨਗਰ, ਹਰਜੋਤ ਸਿੰਘ ਬੈਂਸ ਨੂੰ ਹੁਸ਼ਿਆਰਪੁਰ, ਅਮਨ ਅਰੋੜਾ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ, ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਜਲੰਧਰ, ਫੌਜਾ ਸਿੰਘ ਨੂੰ ਫਰੀਦਕੋਟ ਤੇ ਫਾਜ਼ਿਲਕਾ, ਚੇਤਨ ਸਿੰਘ ਜੌੜਮਾਜਰਾ ਨੂੰ ਬਰਨਾਲਾ ਅਤੇ ਮਾਲੇਰਕੋਟਲਾ ਤੇ ਅਨਮੋਲ ਗਗਨ ਮਾਨ ਨੂੰ ਐੱਸ.ਬੀ.ਐੱਸ. ਨਗਰ ਜ਼ਿਲ੍ਹੇ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਗਿੱਪੀ ਨੇ ਪਰਿਵਾਰ ਸਣੇ CM ਮਾਨ ਤੇ ਡਾ. ਗੁਰਪ੍ਰੀਤ ਨੂੰ ਮਿਲ ਦਿੱਤੀਆਂ ਵਧਾਈਆਂ, ਤਸਵੀਰਾਂ ਕੀਤੀਆਂ ਪੋਸਟ
ਇਥੇ ਧਿਆਨਦੇਣ ਯੋਗ ਹੈ ਕਿ ਕਿਸੇ ਵੀ ਮੰਤਰੀ ਨੂੰ ਉਸ ਦੇ ਗ੍ਰਹਿ ਜ਼ਿਲ੍ਹੇ ਦੀ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ-ਪੰਜਾਬੀਆਂ ਦੀ ਬਿਹਤਰੀ ਲਈ ਅਸੀਂ ਪੂਰੇ ਵਚਨਬੱਧ ਹਾਂ।
ਵੀਡੀਓ ਲਈ ਕਲਿੱਕ ਕਰੋ -: