ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸਾ ਪਹੁੰਚ ਚੁੱਕੇ ਹਨ। CM ਮਾਨ ਵੱਲੋਂ ਇਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਜਿਥੇ ਉਹ ਮਾਪਿਆਂ ਨਾਲ ਦੁੱਖ ਸਾਂਝਾ ਕਰ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਾਰੇ ਰਸਤੇ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਸਿੱਧੂ ਮੂਸੇਵਾਲਾ ਦੀ ਕੋਠੀ ਨੂੰ ਵੀ ਚਾਰੇ ਪਾਸਿਓਂ ਪੁਲਿਸ ਵੱਲੋਂ ਘੇਰਾ ਪਾ ਲਿਆ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ ਤੇ ਕਿਸੇ ਵੀ ਕੀਮਤ ‘ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਹਾਲ ਵਿਚ ਇਨਸਾਫ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪਹਿਲਾਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸੇ ਪੁੱਜੇ ਸਨ ਪਰ ਲੋਕਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਪੁੱਠੇ ਪੈਰੀਂ ਮੁੜਨਾ ਪਿਆ। CM ਮਾਨ ਨੇ ਪਹਿਲਾਂ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪਹੁੰਚੇ।
ਦੱਸ ਦੇਈਏ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਭਗਵੰਤ ਮਾਨ ਵੱਲੋਂ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ। ਹਾਲਾਂਕਿ ਜਿਸ ਸਮੇਂ ਹੱਤਿਆ ਹੋਈ, ਮੂਸੇਵਾਲਾ ਨਾਲ ਉਨ੍ਹਾਂ ਦੇ ਦੋਵੇਂ ਗੰਨਮੈਨ ਨਹੀਂ ਸਨ। ਇਸ ਲਈ ਪਰਿਵਾਰ ਅੰਦਰ ਸਰਕਾਰ ਨੂੰ ਲੈ ਕੇ ਨਾਰਾਜ਼ਗੀ ਵੀ ਹੈ।