ਲੱਦਾਖ ਵਿਚ ਹੋਏ ਭਿਆਨਕ ਹਾਦਸੇ ਵਿਚ 9 ਵੀਰ ਜਵਾਨ ਸ਼ਹੀਦ ਹੋ ਗਏ ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ-‘ ਲੱਦਾਖ ਵਿਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖਬਰ ਮਿਲੀ… ਪੰਜਾਬ ਦੇ 2 ਜਵਾਨ ਇਸ ਹਾਦਸੇ ਵਿਚ ਸਹੀਦ ਹੋਏ ਨੇ….
ਇਸ ਹਾਦਸੇ ਵਿਚ ਇਕ ਫਰੀਦਕੋਟ ਜ਼ਿਲ੍ਹੇ ਦਾ ਰਮੇਸ਼ ਲਾਲ ਸ਼ਹੀਦ ਹੋ ਗਿਆ ਤੇ ਦੂਜਾ ਜਵਾਨ ਬੱਸੀ ਪਠਾਣਾ ਦੇ ਪਿੰਡ ਕਮਾਲੀ ਦਾ ਤਰਨਦੀਪ ਸਿੰਘ ਵੀ ਇਸ ਹਾਦਸੇ ਵਿਚ ਸ਼ਹੀਦ ਹੋ ਗਿਆ। ਜਵਾਨਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਵਾਅਦੇ ਮੁਤਾਬਕ ਅਸੀਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: