ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਚ ਅਫਸਰਾਂ ਨਾਲ ਸੂਬੇ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਅਨੰਤਨਾਗ ਵਿਚ ਸ਼ਹੀਦ ਹੋਏ ਮੋਹਾਲੀ ਦੇ ਮੁੱਲਾਂਪੁਰ ਵਾਸੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਗੁਆਂਢੀ ਸੂਬਿਆਂ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਚੋਣ ਸਬੰਧੀ ਰੈਲੀ ਤੇ ਚੋਣ ਪ੍ਰਚਾਰ ਵਿਚ ਬਿਜ਼ੀ ਰਹੇ। ਅੱਜ ਉਹ ਚੰਡੀਗੜ੍ਹ ਸਥਿਤ ਸਕੱਤਰੇਤ ਪਹੁੰਚ ਕੇ ਅਫਸਰਾਂ ਨਾਲ ਮੀਟਿੰਗ ਕਰਕੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿਚ ਮੋਹਾਲੀ ਦੇ ਪਿੰਡ ਭੰੜੋਜੀਆ ਦੇ ਰਹਿਣ ਵਾਲੇ 41 ਸਾਲਾ ਸ਼ਹੀਦ ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ।
ਪੰਜਾਬ ਸਰਕਾਰ ਸ਼ਹੀਦ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਵੀ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਸੌਂਪਣਾ ਹੈ ਪਰ ਅਜੇ ਸਪੱਸ਼ਟ ਨਹੀਂ ਹੈ ਕਿ ਮੁੱਖ ਮੰਤਰੀ ਇਸ ਸਨਮਾਨ ਰਕਮ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਅੱਜ ਹੀ ਸੌਂਪਣਗੇ ਜਾਂ ਕੁਝ ਦਿਨ ਬਾਅਦ।
ਇਹ ਵੀ ਪੜ੍ਹੋ : ਪੜ੍ਹਾਈ ‘ਚ ਹੋ ਰਹੇ ਡਿਸਟਰਬ ਤਾਂ ਫੋਨ ਦਾ ਇਹ ਮੋਡ ਕਰ ਲਓ ਐਕਟਿਵ ਤੇ ਹੋ ਜਾਓ ਟੈਨਸ਼ਨ ਫ੍ਰੀ
ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਸਨ। ਸ਼ਹੀਦ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿਚ ਫੌਜੀ ਸਨਮਾਨ ਦੇ ਨਾਲ ਕਰਕੇ ਉਨ੍ਹਾਂ ਨੂੰ ਵਿਦਾਈ ਦਿੱਤੀ ਗਈ।ਸ਼ਹੀਦ ਦੇ 7 ਸਾਲ ਦੇ ਮੁੰਡੇ ਕਬੀਰ ਨੇ ਫੌਜ ਦੀ ਵਰਦੀ ਪਹਿਨ ਕੇ ਪਿਤਾ ਨੂੰ ਮੁੱਖ ਅਗਨੀ ਦਿੱਤੀ।