ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਬੋਲਿਆ ਹੈ। ਟਵੀਟ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਗੁਰੂ ਦਾ ਸੱਚਾ ਸਿੱਖ ਭੱਜਦਾ ਨਹੀਂ ਹੈ। ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ, ਨਾਲ ਹੀ ਰਾਜਾ ਵੜਿੰਗ ਨੇ ਸਮੂਹ ਪੰਜਾਬੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਵੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਗਰੋਂ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਸੁਰੱਖਿਆ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 31 ਮਾਰਚ ਤੱਕ ਲਾਗੂ ਰਹੇਗੀ। ਚੱਪੇ-ਚੱਪੇ ‘ਤੇ ਪੈਰਾਮਿਲਟਰੀ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਥਾਈਂ ਕੱਲ੍ਹ ਰਾਤ 12 ਵਜੇ ਤੱਕ ਐਸਐਮਐਸ ਅਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੁਲਿਸ ਨੇ ਇਹ ਇਹ ਗ੍ਰਿਫਤਾਰੀ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਕੀਤੀ ਗਈ ਹੈ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ।
ਵੀਡੀਓ ਲਈ ਕਲਿੱਕ ਕਰੋ -: