Corona report of : ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਅੱਜ 2 ਹੋਰਨਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਦੀ ਰਿਪੋਰਟ ਵੀ ਪਾਜੀਟਿਵ ਪਾਈ ਗਈ ਸੀ, ਜਿਨ੍ਹਾਂ ਨੂੰ ਹੁਣ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਅੱਜ ਜਿਨ੍ਹਾਂ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ, ਉਨ੍ਹਾਂ ‘ਚ ਬਾਦਲ ਪਰਿਵਾਰ ਦਾ ਨਿੱਜੀ ਰਸੋਈਆ ਅਤੇ ਉਨ੍ਹਾਂ ਦੀ ਮਾਂ ਹੈ। ਦੱਸ ਦੇਈਏ ਕਿ ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਦਿੱਲੀ ਵਿਖੇ ਮੇਦਾਂਤਾ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ।
ਡਾ. ਮੰਜੂ ਬਾਂਸਲ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅਜੇ ਸੈਂਪਲ ਨਹੀਂ ਲਿਆ ਗਿਆ ਹੈ। ਇਸ ਤੋਂ ਇਲਾਵਾ 60 ਮੁਲਾਜ਼ਮਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਹਨ। ਹਾਲਾਤਾਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਏ ਹੁਣ ਸ. ਪ੍ਰਕਾਸ਼ ਸਿੰਘ ਬਾਦਲ ਵੀ ਕੱਲ੍ਹ ਚਾਰਟਰਡ ਪਲੇਨ ਰਾਹੀਂ ਭਿਸੀਆਣਾ ਤੋਂ ਦਿੱਲੀ ਰਵਾਨਾ ਹੋਣਗੇ। ਸ. ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਕਾਫ਼ੀ ਹੋ ਚੁੱਕੀ ਹੈ ਜਿਸ ਕਰਕੇ ਇਕ ਤਾਂ ਪਿੰਡ ਵਿਚ ਉਨ੍ਹਾਂ ਦੀ ਸਾਂਭ ਸੰਭਾਲ ਠੀਕ ਨਹੀਂ ਹੋ ਰਹੀ ਅਤੇ ਦੂਸਰਾ ਵੱਡਾ ਕਾਰਨ ਇਹ ਹੈ ਕਿ ਦੋ ਲੋਕ ਕਰਦੇ ਵਿੱਚੋਂ ਪਾਜ਼ਿਟਿਵ ਆਏ ਹਨ। ਇਸ ਲਈ ਉਹ ਕੱਲ ਦਿੱਲੀ ਲਈ ਰਵਾਨਾ ਹੋਣਗੇ।