ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਕੇਸਾਂ ਵਿਚ ਕਾਫੀ ਕਮੀ ਆਈ ਹੈ, ਜਿਸ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਕਾਫੀ ਘਟੀਆਂ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 56 ਮਾਮਲੇ ਦਰਜ ਕੀਤੇ ਗਏ, ਜਦਕਿ 2 ਦੀ ਕੋਰੋਨਾ ਕਾਰਨ ਜਾਨ ਚਲੀ ਗਈ।
ਪੰਜਾਬ ਵਿੱਚ 142 ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ। ਅੰਮ੍ਰਿਤਸਰ, ਫਰੀਦਕੋਟ ਤੇ ਲੁਧਿਆਣੇ ਤੋਂ 1-1 ਮਰੀਜ਼ ਦੀ ਹਾਲਤ ਗੰਭੀਰ ਹੋਣ ਕਾਰਨ ਆਈ. ਸੀ. ਯੂ. ਵਿਚ ਭਰਤੀ ਕੀਤਾ ਗਿਆ। ਫਤਿਹਗੜ੍ਹ ਸਾਹਿਬ ਤੇ ਸੰਗਰੂਰ ਤੋਂ 1-1 ਮਰੀਜ਼ ਕੋਰੋਨਾ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ। ਕੋਰੋਨਾ ਦੇ ਸਭ ਤੋਂ ਵੱਧ ਕੇਸ ਅੱਜ ਜਿਲ੍ਹਾ ਅੰਮ੍ਰਿਤਸਰ ਤੋਂ ਤੇ ਫਿਰੋਜ਼ਪੁਰ ਤੇ ਹੁਸ਼ਿਆਰਪੁਰ ਤੋਂ 8-8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598387 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 581197 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 953 ਮਾਮਲੇ ਅਜੇ ਵੀ ਐਕਟਿਵ ਹਨ। 16237 ਲੋਕ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਚੁੱਕੇ ਚੁੱਕੇ ਹਨ, ਜਦਕਿ 125 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 142 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 11 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਭਾਵੇਂ ਸੂਬੇ ਵਿਚ ਕੋਰੋਨਾ ਕੇਸਾਂ ਵਿਚ ਕਮੀ ਹੈ ਪਰ ਨਾਲ ਹੀ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨੂੰ ਪ੍ਰਭਾਵਹੀਣ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖਬਰ : ਚੰਡੀਗੜ੍ਹ ਪ੍ਰਸ਼ਾਸਨ ਨੇ ਰੈਲੀ ਗਰਾਊਂਡ ਨੂੰ ਛੱਡ ਕੇ ਪੂਰੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ, ਰੈਲੀਆਂ ਅਤੇ ਧਰਨਿਆਂ ‘ਤੇ ਲਗਾਈ ਪਾਬੰਦੀ