ਸੂਤਰਾਂ ਤੇ ਹਵਾਲੇ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਗੁਪਤ ਮੀਟਿੰਗ ਹੋਈ ਹੈ।
ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਸਿਆਸੀ ਸਰਗਰਮੀਆਂ ਹੋਰ ਵੀ ਤੇਜ਼ ਹੋ ਗਈਆਂ ਹਨ। ਇਹ ਵੀ ਚਰਚਾ ਹੈ ਕਿ ਮੀਡੀਆ ਤੋਂ ਬਚਣ ਲਈ ਇਹ ਬੈਠਕ ਗੁਪਤ ਕੀਤੀ ਗਈ ਹੈ। ਬੈਠਕ ਤੋਂ ਬਾਅਦ ਅਮਿਤ ਸ਼ਾਹ ਲਖਨਊ ਲਈ ਰਵਾਨਾ ਹੋ ਚੁੱਕੇ ਹਨ। ਬੈਠਕ ਨੂੰ ਅਹਿਮ ਇਸ ਲਈ ਮੰਨਿਆ ਜਾ ਰਿਹਾ ਹੈ ਕਿਉਂਕਿ ਕੱਲ੍ਹ ਦੇਰ ਰਾਤ ਹੋਈ ਇਸ ਬੈਠਕ ਤੋਂ ਬਾਅਦ ਹੀ ਟਿਕਰੀ ਬਾਰਡਰ ਖਾਲੀ ਹੋਣਾ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਉਥੋਂ ਬੈਰੀਕੇਡਿੰਗ ਹਟਾਈ ਜਾ ਰਹੀ ਹੈ ਅਤੇ ਰਸਤੇ ਖੋਲ੍ਹੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਕਿਸਾਨੀ ਮਸਲਾ ਹੱਲ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਟਿਕਟ ਦੀ ਵੰਡ ਨੂੰ ਲੈ ਕੇ ਗੱਲਬਾਤ ਕਰ ਸਕਦੇ ਹਨ। ਇਸੇ ਦੇ ਮੱਦੇਨਜ਼ਰ ਸ਼ਾਹ ਅਤੇ ਕੈਪਟਨ ਵਿਚਾਲੇ ਅਹਿਮ ਮੀਟਿੰਗ ਹੋਈ। ਇਸ ਮੌਕੇ ਕੈਪਟਨ ਅਮਰਿੰਦਰ ਨਾਲ ਹੋਰ ਵੀ ਕਈ ਆਗੂ ਸ਼ਾਮਲ ਸਨ। ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਪਣੀ ਥਾਂ ਬਣਾਉਣਾ ਚਾਹੁੰਦੀ ਹੈ। ਜੇਕਰ ਕਿਸਾਨੀ ਮਸਲਾ ਹੱਲ ਹੁੰਦਾ ਹੈ ਤਾਂ ਕਿਤੇ ਨਾ ਕਿਤੇ ਚੋਣਾਂ ਲਈ ਪੰਜਾਬ ਵਿਚ ਕੰਮ ਕਰ ਸਕੇਗੀ ਤੇ ਉਸ ਲਈ ਥਾਂ ਮਜ਼ਬੂਤ ਹੋ ਸਕੇਗੀ।