ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਦਾ ਨਾਂ ਲਏ ਬਿਨਾਂ ਜ਼ੁਬਾਨੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿਚ ਵੱਡੇ ਦਾਅਵਿਆਂ ਦੇ ਨਾਲ ਪ੍ਰਚਾਰ ਕੀਤੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਕਾਫੀ ਘਾਤਕ ਸਾਬਤ ਹੋਈ ਹੈ ਜਦੋਂ ਕਿ ਨਵੇਂ ਇੰਜਣ ਵਾਲੀ ਸਰਕਾਰ ਨਾਲ ਪੰਜਾਬ ਦੇ ਸ਼ਾਸਨ ਵਿਚ ਇਨਕਲਾਬੀ ਤਬਦੀਲੀ ਆਈ ਹੈ। ਉਹ ਸਰਕਾਰ ਉਦਯੋਗਪਤੀ ਮਿਲਣੀ ਦੌਰਾਨ ਮੋਹਾਲੀ ਵਿਚ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦੋਂ ਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਸਮਰਪਿਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਵਿਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖਤ ਮਿਹਨਤ ਨਾਲ ਜੁਟੀ ਹੋਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਗਈਆਂ ਅਣਥੱਕ ਕੋਸ਼ਿਸ਼ਾਂ ਦੇ ਫਲਸਰੂਪ ਹੁਣ ਕੰਪਨੀਆਂ ਸੂਬੇ ਨੂੰ ਛੱਡ ਕ ਜਾਣ ਦੇ ਉਲਟ ਸੂਬੇ ਵਿਚ ਨਿਵੇਸ਼ ਨੂੰ ਆ ਰਹੀਆਂ ਹਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ‘ਤੇ ਛੁੱਟੀ ਦਾ ਐਲਾਨ, 100 ਕੁਇੰਟਲ ਫੁੱਲਾਂ ਨਾਲ ਸਜਿਆ ਸ੍ਰੀ ਦਰਬਾਰ ਸਾਹਿਬ
ਉਨ੍ਹਾਂ ਕਿਹਾ ਕਿ 450 ਉਦਯੋਗਪਤੀ ਪੰਜਾਬ ਵਿਚ ਆਪਣੀਆਂ ਇਕਾਈਆਂ ਸਥਾਪਤ ਕਰਨ ਹੋਰ ਸੂਬਿਆਂ ਵਿਚ ਆ ਚੁੱਕੇ ਹਨ। 50,000 ਕਰੋੜ ਰੁਪਏ ਤੋਂ ਵਧ ਦਾ ਨਿਵੇਸ਼ ਮਿਲ ਚੁੱਕਾ ਹੈ।ਇਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। 2.75 ਲੱਖ ਐੱਮਐੱਸਐੱਮਇਜ ਰਜਿਸਟਰ ਕੀਤੇ ਗਏ ਹਨ ਜੋ ਕਿ ਦੇਸ਼ ਵਿਚ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ।
ਵੀਡੀਓ ਲਈ ਕਲਿੱਕ ਕਰੋ -: