ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਇਨ੍ਹਾਂ ਸਊ ਦੇ ਦਰਮਿਆਨ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..”
ਦੱਸ ਦੇਈਏ ਕਿ ਹੁਣੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ । ਇਸ ਦਰਮਿਆਨ ਉਨ੍ਹਾਂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਸੀ। ਕੇਂਦਰ ਵੱਲੋਂ ਹੋਲੇ ਮਹੱਲੇ ਦਰਮਿਆਨ ਸੁਰੱਖਿਆ ਦੇ ਮੱਦੇਨਜ਼ਰ ਸੀਆਰਪੀਐੱਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ ਤੇ 1900 ਜਵਾਨ 16 ਮਾਰਚ ਤੱਕ ਪੰਜਾਬ ਭੇਜ ਦਿੱਤੇ ਜਾਣਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਸੀ ਕਿ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਮਨ ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨਗੀਆਂ।
ਵੀਡੀਓ ਲਈ ਕਲਿੱਕ ਕਰੋ -: