ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਮੈਂ ਅਸਤੀਫਾ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ ਕੀਤਾ।
ਅਸਤੀਫਾ ਦੇਣ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਉਨ੍ਹਾਂ ਕਿਹਾ ਕਿ ਆਪਣੇ ਭਾਈਚਾਰੇ, ਮਨੁੱਖਤਾ ਅਤੇ ਦੇਸ਼ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਅਜੇ ਵੀ ਕਾਇਮ ਹੈ!