ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿਚ ਵਰਤੀਆਂ ਗਈਆਂ ਬੇਨਿਯਮੀਆਂ ਤੇ ਕਥਿਤ ਘਪਲੇ ਨੂੰ ਲੈ ਕੇ ਈਡੀ ਤੇ ਸੀਬੀਆਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਵਿਚ ਕਈ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਤੇ ਦਫਤਰਾਂ ‘ਤੇ ਵੀ ਸੀਬੀਆਈ ਰੇਡ ਹੋ ਚੁੱਕੀ ਹੈ।
ਹੁਣ ਈਡੀ ਨੇ ਇਸ ਨਾਲ ਜੁੜੀਆਂ ਹੋਰ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ । ਈਡੀ ਦੀ ਟੀਮ ਨੇ ਅੱਜ ਦਿੱਲੀ, ਪੰਜਾਬ ਤੇ ਆਂਧਰਾ ਪ੍ਰਦੇਸ਼ ਵਿਚ ਲਗਭਗ 35 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ ਇਸ ਦੇ ਬਾਅਦ ਈਡੀ ਨੇ ਸ਼ਰਾਬ ਦੇ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਵੀ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਆਬਕਾਰੀ ਨੀਤੀ ਵਿਚ ਕਥਿਤ ਘਪਲੇ ਦੇ ਦੋਸ਼ੀ ਵਿਜੇ ਨਾਇਰ ਨੂੰ 20 ਅਕਤੂਬਰ 2022 ਤੱਕ ਨਿਆਇਕ ਹਿਰਾਸਤ ਵਿਚ ਭੇਜਿਆ ਜਾ ਚੁੱਕਾ ਹੈ ਇਸ ਤੋਂ ਪਹਿਲਾਂ ਉਨ੍ਹਾਂ ਦੀ ਨਿਆਇਕ ਹਿਰਾਸਤ 6 ਅਕਤੂਬਰ ਤੱਕ ਸੀ। ਨਾਇਰ ਆਮ ਆਦਮੀ ਪਾਰਟੀ ਦੇ ਇੰਚਾਰਜ ਹਨ, ਉਨ੍ਹਾਂ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨਾਲ ਸਬੰਧਤ ਬੇਨਿਯਮੀਆਂ ਵਿਚ ਉੁਨ੍ਹਾਂ ਦੀ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ ਸੀ।