ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਜੁਲਾਈ ਤੋਂ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣ ਵਾਲੇ ਬਾਰ, ਪੱਬਾਂ ਅਤੇ ਅਹਾਤਿਆਂ ਸਮੇਤ ਕੁਝ ਹੋਰ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ ਤੇ ਨਾਲ ਹੀ ਉਨ੍ਹਾਂ ਨੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੋਰੋਨਾ ਸਥਿਤੀਆਂ ਨੂੰ ਧਿਆਨ ‘ਚ ਰੱਖਦੇ ਹੋਏ ਜਿਲ੍ਹਾ ਪੱਧਰ ‘ਤੇ ਹੁਕਮ ਜਾਰੀ ਕਰ ਸਕਦੇ ਹਨ।
ਇਸੇ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਸਟਾਫ ਤੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਆਈਲੈਟਸ ਕੋਚਿੰਗ ਇੰਸਟੀਚਿਊਟਸ ਨੂੰ ਪਹਿਲਾਂ ਹੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ, ਜਿਥੇ ਵਿਦਿਆਰਥੀਆਂ ਅਤੇ ਸਟਾਫ ਨੂੰ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਲਣੀ ਲਾਜ਼ਮੀ ਹੈ।
ਇਕ ਉੱਚ ਪੱਧਰੀ ਕੋਵਿਡ ਸਮੀਖਿਆ ਬੈਠਕ ਵਿਚ ਛੋਟਾਂ ਦੇਣ ਦਾ ਐਲਾਨ ਕਰਦਿਆਂ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਬਾਰਾਂ, ਪੱਬਾਂ ਅਤੇ ਅਹਾਤਿਆਂ ਨੂੰ ਸਖਤੀ ਨਾਲ ਸਮਾਜਿਕ ਦੂਰੀਆਂ ਵਾਲੇ ਪ੍ਰੋਟੋਕਾਲਾਂ ਨੂੰ ਕਾਇਮ ਰੱਖਣਾ ਪਏਗਾ ਅਤੇ ਵੇਟਰਾਂ / ਸਰਵਰਾਂ / ਹੋਰ ਕਰਮਚਾਰੀਆਂ ਨੂੰ ਟੀਕੇ ਦ ਘੱਟੋ-ਘੱਟ ਇਕ ਖੁਰਾਕ ਲੈਣੀ ਜ਼ਰੂਰ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਰਤਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਨੇ ਜਿਣਸੀ ਅਪਰਾਧ ਦੀ ਜਲਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਰਾਜ ਪੱਧਰੀ ਕਮੇਟੀ ਕਾਇਮ ਕੀਤੀ