ਰੇਲ ਮੁਸਾਫਰਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ ਤੇ ਜਲਦ ਹੀ ਸਕਿਓਰਿਟੀ ਚੈੱਕ ਦੇ ਬਾਅਦ ਟਰੈਕ ‘ਤੇ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ।
ਦੱਸ ਦੇਈਏ ਕਿ ਕਿਸਾਨ ਜਥੇਬਦੀਆਂ ਵੱਲੋਂ 28 ਸਤੰਬਰ ਦੁਪਹਿਰ 12.30 ਵਜੇ ਤੋਂ ਕੈਂਟ ਰੇਲਵੇ ਸਟੇਸ਼ਨ ਪਹੁੰਚ ਕੇ ਲਾਈਨਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿਚ 3 ਦਿਨਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਕਿਸਾਨਾਂ ਵੱਲੋਂ ਰੇਲ ਮਾਰਗ ਨੂੰ ਰੋਕ ਦਿੱਤਾ ਗਿਆ ਜਿਸ ਕਾਰਨ ਰੇਲ ਗੱਡੀਆਂ ਨੂੰ ਵੱਖ-ਵੱਖ ਸਟੇਸ਼ਨਾਂ ‘ਤੇ ਹੀ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਨੇ ਰਚਿਆ ਇਤਿਹਾਸ: ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਤੋਂ ਪਹਿਲਾਂ ਕੀਤੀ ਅਰਦਾਸ
ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੇਤਾ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਨੇ ਦੁਸਹਿਰੇ ‘ਤੇ 23-24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੂਰੇ ਦੇਸ਼ ਵਿਚ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: