ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ। ਸਾਧੂ ਸਿੰਘ ਧਰਮਸੋਤ ਦੇ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਧਰਮਸੋਤ ਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਹਨ। ਪਿਛਲੀ ਸੁਣਵਾਈ ਵਿਚ ਸਰਕਾਰ ਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚ ਬਹਿਸ ਹੋਈ ਸੀ ਜਿਸ ਦੇ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸਾਬਕਾ ਮੰਤਰੀ ਧਰਮਸੋਤ ‘ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਧਰਮਸੋਤ ‘ਤੇ ਦੋਸ਼ ਹੈਕਿ ਉਨ੍ਹਾਂ ਨੇ ਇਕ ਦਰੱਖਤ ਦੀ ਕਟਾਈ ਦੇ ਬਦਲੇ 500 ਰੁਪਏ ਰਿਸ਼ਵਤ ਲਈ। ਇਸ ਨਾਲ ਉਨ੍ਹਾਂ ਦੇ ਲਗਭਗ ਸਵਾ ਕਰੋੜ ਰਿਸ਼ਵਤ ਲੈਣ ਦਾ ਪਤਾ ਲੱਗਾ ਜਿਸ ਦੇ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ।
ਇਸੇ ਕੇਸ ਵਿਚ ਸੰਗਤ ਸਿੰਘ ਗਿਲਜੀਆਂ ਵੀ ਦੋਸ਼ੀ ਹਨ ਜਿਨ੍ਹਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ ਪਰ ਉਨ੍ਹਾਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਸੀ ਜਿਸ ਤੋਂ ਬਾਅਦ ਉਹ ਵੀ ਜੇਲ੍ਹ ਵਿਚ ਬੰਦ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪੰਜਾਬ ਵਿਚ ਕਈ ਸਾਬਕਾ ਕਾਂਗਰਸੀ ਮੰਤਰੀ ਆਪ ਸਰਕਾਰ ਦੇ ਰਾਡਾਰ ‘ਤੇ ਹਨ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਸਕੈਮ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਬੱਸਾਂ ਦੀ ਬਾਡੀ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ‘ਤੇ ਅਰਵਿੰਦ ਕੇਜਰੀਵਾਲ ਦਾ ਫੇਕ ਲੈਟਰ ਵਾਇਰਲ ਕਰਨ ਦਾ ਵੀ ਕੇਸ ਦਰਜ ਹੋ ਚੁੱਕਾ ਹੈ। ਇਸ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਬਾਜਵਾ ਜ਼ਮੀਨ ਵਿਕਰੀ ਗੜਬੜੀ ਤੇ ਸੁਖਜਿੰਦਰ ਰੰਧਾਵਾ ਮਸ਼ਹੂਰ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇ ਮਾਮਲੇ ਵਿਚ ਘਿਰ ਰਹੇ ਹਨ।