ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਦੁਰਘਟਨਾਗ੍ਰਸਤ ਹੋਏ Mi-17V5 ਹੈਲਕੀਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਣੇ 13 ਜਾਣਿਆਂ ਦਾ ਦਿਹਾਂਤ ਹੋ ਗਿਆ, ਜਿਸ ਤੇ ਪੀ. ਐੱਮ. ਮੋਦੀ ਨੇ ਡੂੰਘਾ ਦੁਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ”ਜਨਰਲ ਬਿਪਿਨ ਰਾਵਤ ਬੇਮਿਸਾਲ ਸਿਪਾਹੀ ਅਤੇ ਸੱਚੇ ਦੇਸ਼ਭਗਤ ਸਨ। ਉਨ੍ਹਾਂ ਨੇ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਸੁਰੱਖਿਆ ਸਾਜੋ-ਸਾਮਾਨਾਂ ਦੇ ਆਧੁਨਿਕੀਕਰਨ ਵਿੱਚ ਬਹੁਤ ਯੋਗਦਾਨ ਪਾਇਆ। ਰਣਨੀਤਕ ਮਾਮਲਿਆਂ ਬਾਰੇ ਉਨ੍ਹਾਂ ਦੀ ਸੂਝ ਅਤੇ ਦ੍ਰਿਸ਼ਟੀਕੋਣ ਬੇਮਿਸਾਲ ਸਨ। ਉਨ੍ਹਾਂ ਦੇ ਦਿਹਾਂਤ ਨੇ ਮੈਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਓਮ ਸ਼ਾਂਤੀ।”
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”























