ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਅੱਜ ਮੁੱਖ ਮੰਤੀ ਦਫਤਰ ਵਿਚ ਹੋਈ ਬੈਠਕ ਵਿਚ ਲਿਆ ਗਿਆ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਆਪ੍ਰੇਟਰ ਪ੍ਰੀਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕਰਵਾਈ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਨੇ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਰੋਡਵੇਜ਼ ਯੂਨੀਅਨਾਂ ਦੀ ਸਰਕਾਰ ਨਾਲ ਅਗਲੀ ਮੀਟਿੰਗ 12 ਦਸੰਬਰ ਨੂੰ ਹੋਵੇਗੀ।