HC appeals to : ਚੰਡੀਗੜ੍ਹ : ਕਿਸਾਨ ਸੰਗਠਨਾਂ ਦੇ ਅੰਦੋਲਨ ਦੇ ਮਾਮਲੇ ‘ਚ ਹਾਈਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਅੰਦੋਲਨ ਕਰਨਾ ਤੁਹਾਡਾ ਅਧਿਕਾਰ ਹੈ ਪਰ ਅੰਦੋਲਨ ਕਾਰਨ ਰਸਤੇ ਨਹੀਂ ਰੋਕੇ ਜਾਣੇ ਚਾਹੀਦੇ। ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ‘ਚ ਜੰਡਿਆਲਾ ਗੁਰੂ ਨੂੰ ਛੱਡ ਕੇ ਹੋਰ ਸਾਰੇਰੇਲ ਟਰੈਕਸ ਖਾਲੀ ਕਰ ਦਿੱਤੇ ਗਏ ਹਨ। ਅਜਿਹੇ ‘ਚ ਜੰਡਿਆਲਾ ਗੁਰੂ ਤੋਂ ਜਾਣ ਵਾਲੀਆਂ ਰੇਲਾਂ ਨੂੰ ਹੁਣ ਡਾਈਵਰਟ ਕਰਨ ‘ਤੇ ਮਜਬੂਰ ਹੋਣਾ ਪੈ ਰਿਹਾ ਹੈ।
ਹਾਈਕੋਰਟ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਨੂੰ ਗਰੁੱਪ) ਦੇ ਵਕੀਲ ਬਲਤੇਜ ਸਿੰਘ ਸਿੱਦੂ ਨੂੰ ਇਸ ‘ਤੇ ਦੋ ਦਿਨਾਂ ਦੇ ਅੰਦਰ ਹਲਫਨਾਮਾ ਦਾਇਰ ਕੀਤੇ ਜਾਣ ਦੇ ਹੁਕਮ ਦਿੱਤੇ ਹਨ ਤੇ ਨਾ ਹੀ ਇਸ ਮਾਮਲੇ ਦੇ ਹੱਲ ਲਈ ਹੁਣ ਐਡੀਸ਼ਨਲ ਸੋਲੀਸੀਟਰ ਜਨਰਲ ਆਫ ਇੰਡੀਆ ਸਤਪਾਲ ਜੈਨ ਤੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨਾਲ ਬੈਠਕ ਕਰਕੇ ਇਸ ਵਿਵਾਦ ਦਾ ਹੱਲ ਕੱਢਣ ਨੂੰ ਵੀ ਕਿਹਾ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਉਹ ਲਗਾਤਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਹਨ। ਪੰਜਾਬ ‘ਚ ਦੱਸਿਆ ਗਿਆ ਕਿ ਸੂਬੇ ਦੇ ਹੁਣ ਲਗਭਗ ਸਾਰੇ ਰੇਲ ਟਰੈਕਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਕਿਸਾਨ ਸੰਗਠਨਾਂ ਨੇ ਦਿੱਲੀ ਵਿਖੇ ਚਾਲੇ ਪਾ ਦਿੱਤੇ ਹਨ ਤੇ ਉਹ ਪੂਰੇ ਜੋਸ਼ ਨਾਲ ਭਰੇ ਹੋਏ ਦਿਖਾਈ ਦੇ ਰਹੇ ਹਨ ਜਦਕਿ ਦੂਜੇ ਪਾਸੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਇੰਨੀ ਠੰਡ ‘ਚ ਪਾਣੀ ਦੀਆਂ ਬੌਛਾਰਾਂ ਕੀਤੀਆਂ ਜਾ ਰਹੀਆਂ ਤੇ ਅਜਿਹੀ ਹਾਲਤ ‘ਚ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਬਜਾਏ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਸ਼ਾਹੀ ਭੋਜ ‘ਤੇ ਸੱਦਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਸਾਰ ਲੈਣ ਤੇ ਉਨ੍ਹਾਂ ਨਾਲ ਹੋ ਰਹੇ ਅਣਮਨੁੱਖੀ ਰਵੱਈਏ ਖਿਲਾਫ ਕੋਈ ਕਦਮ ਚੁੱਕੇ ਤੇ ਇਸ ਪੂਰੇ ਮਾਮਲੇ ਨੂੰ ਕੇਂਦਰ ਤੱਕ ਲੈ ਕੇ ਜਾਣ ਤਾਂ ਜੋ ਸੰਘਰਸ਼ਸ਼ੀਲ ਕਿਸਾਨਾਂ ਨੂੰ ਇਨਸਾਫ ਮਿਲ ਸਕੇ ਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਉਨ੍ਹਾਂ ਦਾ ਸੰਘਰਸ਼ ਸਫਲ ਹੋ ਸਕੇ।
ਇਹ ਵੀ ਪੜ੍ਹੋ : ਕਿੱਸਾ ਸੱਚੇ ਪਿਆਰ ਦਾ, ਉਮਰਾਂ ਲਈ ਅਪਾਹਿਜ ਹੋਇਆ ਅੱਲੜ੍ਹਪੁਣੇ ਦਾ ਪਿਆਰ ਪਰ ਕੁੜੀ ਨੇ ਨਹੀਂ ਛੱਡਿਆ ਸਾਥ…