ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ। ਮੋਹਾਲੀ ਅਦਾਲਤ ਵੱਲੋਂ ਡਾ. ਵਿਜੈ ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਪ੍ਰਵੀਨ ਕੁਮਾਰ ਨੂੰ ਵੀ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਤੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲੱਗਾ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਡਾ. ਸਿੰਗਲਾ ਨੂੰ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਦੀ ਐੱਫਆਈਆਰ ਮੁਤਾਬਕ ਡਾ. ਵਿਜੇ ਸਿੰਗਲਾ ਖਿਲਾਫ ਮੋਹਾਲੀ ਦੇ ਐੱਸਈ ਰਾਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ। ਇਸ ਵਿਚ ਦੱਸਿਆ ਗਿਆ ਕਿ 58 ਕਰੋੜ ਦੇ ਕੰਸਟ੍ਰਕਸ਼ਨ ਵਰਕ ਦੀ ਅਲਾਟਮੈਂਟ ਦੇ ਬਦਲੇ ਸਿੰਗਲਾ ਨੇ 1.16 ਕਰੋੜ ਰੁਪਏ ਮੰਗੇ ਸਨ।ਇਸ ਵਿਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਕ ਮਹੀਨੇ ਪਹਿਲਾਂ ਮੰਤਰੀ ਨੇ ਉਨ੍ਹਾਂ ਨੂੰ ਬੁਲਾਇਆ ਸੀ। ਉਸ ਸਮੇਂ ਮੰਤਰੀ ਤੇ ਉਨ੍ਹਾਂ ਦਾ ਓਐੱਸਡੀ ਪ੍ਰਦੀਪ ਕੁਮਾਰ ਉਥੇ ਮੌਜੂਦ ਸੀ। ਮੰਤਰੀ ਨੇ ਕਿਹਾ ਕਿ ਮੈਂ ਕਿਤੇ ਜਾਣਾ ਹੈ। ਉਸ ਦਾ ਓਐੱਸਡੀ ਜੋ ਵੀ ਗੱਲ ਕਹੇ, ਉਸ ਨੂੰ ਮੰਨ ਲਓ ਤੇ ਉਂਝ ਹੀ ਕਰੋ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਐੱਸਈ ਰਾਜਿੰਦਰ ਸਿੰਘ ਨੇ ਦੱਸਿਆ ਕਿ 8 ਮਈ ਤੋਂ ਲਗਾਤਾਰ ਮੰਤਰੀ ਦਾ ਓਐੱਸਡੀ ਪ੍ਰਦੀਪ ਕੁਮਾਰ ਵ੍ਹਟਸਐਪ ‘ਤੇ ਕਾਲ ਕਰਕੇ ਪ੍ਰੇਸ਼ਾਨ ਕਰ ਰਿਹਾ ਸੀ। ਉਸ ਤੋਂ ਕਮਿਸ਼ਨ ਮੰਗਿਆ ਜਾ ਰਿਹਾ ਸੀ। 20 ਮਈ ਨੂੰਰਾਜਿੰਦਰ ਸਿੰਘ ਨੇ ਫਿਰ 10 ਲੱਖ ਰੁਪਏ ਮੰਗੇ। ਐੱਸਈ ਰਾਜਿੰਦਰ ਸਿੰਘ ਦੀ 30 ਨਵੰਬਰ ਨੂੰ ਰਿਟਾਇਰਮੈਂਟ ਹੈ, ਇਸ ਲਈ ਉਨ੍ਹਾਂ ਨੇ ਰਿਸ਼ਵਤਖੋਰੀ ਵਿਚ ਸ਼ਾਮਲ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ।