ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪਹਿਲੀ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਲਾਕ/ਤਹਿਸੀਲ/ਜ਼ਿਲ੍ਹਾ ਅਤੇ ਰਾਜ ਪੱਧਰ ਅਤੇ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦੀ ਸਮੇਂ -ਸਮੇਂ ‘ਤੇ ਜਾਂਚ ਕਰਨ ਅਤੇ ਸਰਕਾਰੀ ਕੰਮਾਂ ਨੂੰ ਪਾਰਦਰਸ਼ੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਪੱਧਰੀ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਵੇਰੇ 9 ਵਜੇ ਆਪਣੇ -ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣ।
ਪ੍ਰਸ਼ਾਸਕੀ ਸਕੱਤਰ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰਾਂ ਦੇ ਕਰਮਚਾਰੀਆਂ ਦੀ ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਹਾਜ਼ਰੀ ਚੈੱਕ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ‘ਤੇ ਨਿਗਰਾਨੀ ਰੱਖੀ ਜਾਵੇਗੀ। ਲੋਕਾਂ ਦੀ ਸ਼ਿਕਾਇਤਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾਣਗੀਆਂ। ਪ੍ਰਬੰਧਕੀ ਸਕੱਤਰ ਆਪਣੇ ਅਧੀਨ ਆਉਂਦੇ ਡਾਇਰੈਕਟੋਰੇਟਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਤੋਂ ਉਕਤ ਅਨੁਸਾਰ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਫੀਲਡ ਵਿਚ ਡਵੀਜ਼ਨਾਂ ਦੇ ਕਮਿਸ਼ਨ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਦਫਤਰਾਂ ਦੇ ਮੁਖੀਆਂ ਦੇ ਦਫਤਰੀ ਸਟਾਫ ਨੂੰ ਚੈੱਕ ਕਰਨ ਲਈ ਜ਼ਿੰਮੇਵਾਰ ਹੋਣਗੇ। ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਮੁਆਵਜ਼ਾ ਦਿਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕੁਝ ਦੇਰ ‘ਚ ਸ਼ੁਰੂ ਹੋਵੇਗੀ ਕੈਬਨਿਟ ਦੀ ਬੈਠਕ, CM ਚਰਨਜੀਤ ਚੰਨੀ ਪਹੁੰਚੇ Secretariat