ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ਵਿਚ ਰਹਿਣ ਵਾਲੇ ਸਿੱਖਾਂ ਨੂੰ ਉਥੋਂ ਦੇ ਕੱਟੜਪੰਥੀਆਂ ਵੱਲੋਂ ਆਪਣਾ ਧਰਮ ਬਦਲ ਕੇ ਮੁਸਲਮਾਨ ਬਣਨ ਦੇ ਭੇਜੇ ਜਾ ਰਹੇ ਪੱਤਰਾਂ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 30-35 ਸਾਲ ਪਹਿਲਾਂ ਅਫਗਾਨਿਸਤਾਨ, ਕਾਬੁਲ ਤੇ ਕੰਧਾਰ ਵਿਚ ਡੇਢ ਲੱਖ ਸਿੱਖ ਰਹਿੰਦੇ ਸਨ ਜੋ ਉਥੇ ਗੁਰਦੁਆਰੇ ਦੀ ਦੇਖਭਾਲ ਕਰਦੇ ਸਨ। ਹੁਣ ਉਥੇ ਮਾਹੌਲ ਹੋਰ ਵਿਗੜ ਗਿਆ ਹੈ।
ਸਿੱਖਾਂ ਦੀ ਟਾਰਗੈੱਟ ਕਿਲਿੰਗ ਕੀਤੀ ਗਈ।ਇਸ ਦੇ ਬਾਅਦ ਕਈ ਸਿੱਖ ਪਰਿਵਾਰਾਂ ਨੇ ਅਫਗਾਨਿਸਤਾਨ ਛੱਡ ਦਿੱਤਾ। ਹੁਣ ਉਥੇ ਲਗਭਗ 5 ਜਾਂ 6 ਪਰਿਵਾਰ ਹੀ ਬਚੇ ਹਨ ਫਿਰ ਪਾਕਿਸਤਾਨ ਵਿਚ ਸਿੱਖਾਂ ਦੀ ਹੱਤਿਆ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪੇਸ਼ਾਵਰ ਵਿਚ ਆ ਕੇ ਪੰਜਾਬ ਵਿਚ ਵਸਣ ਵਾਲੇ ਸਿੱਖਾਂ ਨੂੰ ਹਾਲ ਹੀ ਵਿਚ ਧਮਕੀ ਭਰੇ ਪੱਤਰ ਮਿਲੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਉਹ ਮੁਸਲਿਮ ਬਣ ਜਾਣ ਜਾਂ ਪਾਕਿਸਤਾਨ ਛੱਡ ਦੇਣ। ਇਹ ਇਕ ਬਹੁਤ ਬੁਰੀ ਤੇ ਮਾਨਵਤਾ ਵਿਰੋਧੀ ਕਾਰਵਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰੱਖਿਆ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਾਕਰ ਨੂੰ ਇਸ ਵਿਚ ਦਖਲ ਨਹੀਂ ਕਰਨਾ ਚਾਹੀਦਾ। ਪਾਕਿਸਤਾਨ ਸਰਕਾਰ ਨੂੰ ਪਾਕਿਸਤਾਨ ਵਿਚ ਰਹਿਣ ਵਾਲੇ ਘੱਟ ਗਿਣਤੀ ਸਿੱਖਾਂ ਦੇ ਜੀਵਨ ਤੇ ਜਾਇਦਾਦ ਦੀ ਰੱਖਿਆ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹਾਈਵੇ ‘ਤੇ ਔਰਤ ਲਿਫਟ ਮੰਗ ਕੇ ਲੁੱਟਦੀ ਸੀ ਲੱਖਾਂ, ਮੋਗਾ ‘ਚ ਖ਼ਤ.ਰਨਾਕ ਗੈਂਗ ਦਾ ਪਰਦਾਫਾਸ਼
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ, ਕਾਰੋਬਾਰੀਆਂ ਤੇ ਬੱਚਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਧਮਕੀ ਭਰੇ ਪੱਤਰਾਂ ਨਾਲ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪਾਕਿਸਤਾਨ ਸਰਕਾਰ ਤੋਂ ਇਨ੍ਹਾਂ ਸ਼ਰਾਰਤੀ ਤੱਤਾਂ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪੱਤਰਾਂ ਨਾਲ ਦੁਨੀਆ ਭਰ ਦੇ ਸਿੱਖਾਂ ਵਿਚ ਰੋਸ ਹੈ। ਪਾਕਿਸਤਾਨ ਵਿਚ ਚੱਲ ਰਿਹਾ ਧਮਕੀ ਭਰੇ ਪੱਤਰ ਭੇਜਣ ਦਾ ਇਹ ਚਲਨ ਬਹੁਤ ਹੀ ਮੰਦਭਾਗਾ ਹੈ ਤੇ ਇਸ ਨੂੰ ਪਾਕਿਸਤਾਨ ਸਰਕਾਰ ਨੂੰ ਬੰਦ ਕਰਵਾਉਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: