ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੋਗਾ ਵਿਖੇ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਲੁਧਿਆਣਾ ਪੁੱਜੇ। ਇਥੇ ਉਨ੍ਹਾਂ ਨੇ ਆਟੋ ਚਾਲਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਦੌਰਾਨ ਇਕ ਆਟੋ ਚਾਲਕ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਘਰ ਖਾਣਾ ਖਾਣ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਆਟੋ ਚਾਲਕ ਵੱਲੋਂ ਉਨ੍ਹਾਂ ਦੇ ਘਰ ਖਾਣਾ ਖਾਣ ਦਾ ਸੱਦਾ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਦੇ ਹੀ ਆਟੋ ਵਿੱਚ ਬੈਠ ਕੇ ਡਿਨਰ ਲਈ ਨਿਕਲ ਗਏ। ਇਸ ਦੌਰਾਨ ਉਨ੍ਹਾਂ ਨਾਲ ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਗੌਰਤਲਬ ਹੈ ਕਿ ਲੁਧਿਆਣਾ ਵਿਖੇ ਅਰਵਿੰਦ ਕੇਜਰੀਵਾਲ ਨੇ ਆਟੋ ਚਾਲਕਾਂ ਲਈ ਕਈ ਵੱਡੇ ਐਲਾਨ ਕੀਤੇ। ਸਰਕਾਰ ਬਣਨ ਉਤੇ ਆਟੋ ਚਾਲਕਾਂ ਨਾਲ ਕੋਈ ਦੁਰਘਟਨਾ ਵਾਪਰਨ ’ਤੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਆਟੋ ਚਾਲਕਾਂ ਦੀ ਕਾਰਪੋਰੇਸ਼ਨ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਉਨ੍ਹਾਂ ਨੂੰ ਪੂਰਾ ਵੀ ਕਰਦੇ ਹਾਂ।