ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਉਥੇ ਚੀਫ ਸੈਕ੍ਰੇਟਰੀ ਵਿਜੇ ਕੁਮਾਰ ਝੰਜੂਆ ਤੇ ਡੀਜੀਪੀ ਗੌਰਵ ਯਾਦਵ ਵੀ ਮੌਕੇ ‘ਤੇ ਮੌਜੂਦ ਸਨ।
ਦੱਸ ਦੇਈਏ ਕਿ ਸੁਧੀਰ ਸੂਰੀ ਦੀ ਹੱਤਿਆ ਸੂਬੇ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਹੈ, ਸੂਬੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ਰਾਹੀਂ ਆਦਮਪੁਰ ਤੋਂ ਬਿਆਸ ਜਾਣਗੇ ਤੇ ਪੰਜਾਬ ਵਿਚ ਉਹ 2 ਘੰਟੇ ਦੇ ਕਰੀਬ ਹੀ ਰੁਕਣਗੇ।
ਇਸ ਦੇ ਬਾਅਦ ਉਹ ਹਿਮਾਚਲ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰੈਲੀਆਂ ਨੂੰ ਸੰਬੋਧਨ ਕਰਨਗੇ। ਤੈਅ ਪ੍ਰੋਗਰਾਮ ਮੁਤਾਬਕ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਡੇਰਾ ਬਿਆਸ ਪਹੁੰਚਣਗੇ।
ਦੱਸ ਦੇਈਏ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਡੇਰਾ ਬਿਆਸ ਦਾ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸੇ ਵਿਚ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਕਿਸਾਨ ਨੇਤਾ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜਨਗੇ।
ਵੀਡੀਓ ਲਈ ਕਲਿੱਕ ਕਰੋ -: