ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸਮਾਧ ਪਿੰਡ ਮੂਸਾ ਵਿਚ ਬਣਾਈ ਗਈ ਹੈ ਪਰ ਲੋਕਾਂ ਵੱਲੋਂ ਉਸ ‘ਤੇ ਪੈਸਿਆਂ ਨਾਲ ਮੱਥਾ ਟੇਕਿਆ ਜਾ ਰਿਹਾ ਹੈ ਜਿਸ ‘ਤੇ ਪਰਿਵਾਰ ਵਾਲਿਆਂ ਨੇ ਇਤਰਾਜ਼ ਪ੍ਰਗਟਾਇਆ ਹੈ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਖੇਤਾਂ ‘ਚ ਬਣਾਈ ਮੂਸੇਵਾਲਾ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ। ਉਨ੍ਹਾਂ ਕਿਹਾ ਕਿ ਮੱਥਾ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹੀ ਟੇਕੋ। ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਇਕ-ਇਕ ਬੂਟਾ ਲਾ ਕੇ ਉਸ ਨੂੰ ਪਾਲ ਕੇ ਵੱਡਾ ਕਰੋ।’
ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋਂ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਤੇ ਨਾਲ ਹੀ ਉਨ੍ਹਾਂ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਕੈਂਪ ਵਿਚ ਖੂਨਦਾਨ ਕਰਕੇ ਵਿਛੜ ਚੁੱਕੀ ਰੂਹ ਨੂੰ ਸ਼ਰਧਾਂਜਲੀ ਦੇਣ । ਉਨ੍ਹਾਂ ਕਿਹਾ ਕਿ ਖੂਨਦਾਨੀਆਂ ਨੂੰ ਇਕ -ਇਕ ਪੌਦਾ ਮਰਹੂਮ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਲਗਾਉਣ ਲਈ ਭੇਟ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੂਸੇਵਾਲਾ ਦੇ ਪਰਿਵਾਰ ਨੇ ਲੋਕਾਂ ਨੂੰ ਬੇਨਤੀ ਗਈ ਕੀਤੀ ਸੀ, ਜਿਸ ਵਿਚ ਕਿਹਾ ਸੀ ਕਿ ਮੀਡੀਆ ਨੂੰ ਬੇਨਤੀ ਹੈ ਕਿ ਸਿੱਧੂ ਵੀਰ ਦੇ ਪਰਿਵਾਰ ਵੱਲੋਂ ਜੋ ਵੀ ਬੇਨਤੀ ਹੋਵੇਗੀ ਉਹ ਸਿੱਧੂ ਵੀਰ ਦੇ ਇੰਸਟਾਗ੍ਰਾਮ ਪੇਜ ‘ਤੇ ਬੋਲ ਕੇ ਜਾਂ ਲਿਖ ਕੇ ਕੀਤੀ ਜਾਵੇਗੀ। ਕ੍ਰਿਪਾ ਕਰਕੇ ਕਿਸੇ ਵੀ ਗੱਲ ਨੂੰ ਪਰਿਵਾਰ ਦੀ ਅਪੀਲ ਦਾ ਨਾਂ ਦਿੱਤਾ ਜਾਵੇ।